15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਰਾਮਾਂ ਮੰਡੀ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ

ਰਾਮਾਂ ਮੰਡੀ, 14 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਹੋਈਆਂ ਸ਼ੁਰੂ ਹੋ ਗਈਆਂ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਅਜੀਤ ਡੈਸਕ 15-11-2026
ਰਾਮਾਂ ਮੰਡੀ, 14 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਹੋਈਆਂ ਸ਼ੁਰੂ ਹੋ ਗਈਆਂ ਹਨ ਅਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ 22 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਅਤੇ 24 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਇਸ ਤੋਂ ਉਪਰੰਤ ਰਾਗੀ ਜੱਥਿਆਂ ਦੁਆਰਾ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਦਾਰ ਸਿੰਘ ਮੱਕੜ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸੰਗਤਾਂ ਵੱਧ ਤੋਂ ਵੱਧ ਪਹੁੰਚ ਕੇ ਆਪਣਾ ਜੀਵਨ ਸਫ਼ਲ ਬਣਾਉਣ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਘੁਲਿਆਣੀ, ਅਮਰਜੀਤ ਸਿੰਘ ਅਸੀਜਾ, ਇੰਦਰ ਸਿੰਘ ਡੰਗ, ਸੋਮਾ ਸਿੰਘ ਟੇਲਰ, ਬਲਜੀਤ ਸਿੰਘ ਬਰਾੜ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਿਛਲੀ ਖ਼ਬਰ ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ . ਐੱਸ . ਸੀ . ਨਾਨ - ਮੈਡੀਕਲ ਸਮੈਸਟਰ -6 ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ . ਸੀ . ਏ . ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।