14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

50 ਹਜ਼ਾਰ ਰੁਪਏ ਨਕਦ ਅਤੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਚੋਰੀ

ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਫੁਲੋਖਾਰੀ ਵਿਖੇ ਬੀਤੀ ਦੇਰ ਰਾਤ ਨਾਮਾਲੂਮ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰੀ ਦੀ ਇਹ ਘਟਨਾ ਬਲਜਿੰਦਰ ਸਿੰਘ ਦੇ ਘਰ ਵਾਪਰੀ।

ਅਜੀਤ ਡੈਸਕ 15-11-2026
ਰਾਮਾਂ ਮੰਡੀ, 14 ਨਵੰਬਰ (ਤਰਸੇਮ ਸਿੰਗਲਾ)- ਨੇੜਲੇ ਪਿੰਡ ਫੁਲੋਖਾਰੀ ਵਿਖੇ ਬੀਤੀ ਦੇਰ ਰਾਤ ਨਾਮਾਲੂਮ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦਿਆਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਚੋਰੀ ਦੀ ਇਹ ਘਟਨਾ ਬਲਜਿੰਦਰ ਸਿੰਘ ਦੇ ਘਰ ਵਾਪਰੀ। ਜਿਸ ਸਮੇਂ ਚੋਰ ਘਰ ਵਿਚ ਦਾਖਲ ਹੋਏ, ਉਸ ਸਮੇਂ ਪਰਿਵਾਰ ਦੇ ਮੈਂਬਰ ਇਕ ਕਮਰੇ ਵਿਚ ਸੁੱਤੇ ਪਏ ਸਨ। ਚੋਰਾਂ ਨੇ ਇਸ ਦਾ ਫ਼ਾਇਦਾ ਉਠਾਉਂਦਿਆਂ ਘਰ ਦੇ ਦੂਜੇ ਬੰਦ ਪਏ ਕਮਰੇ ਦਾ ਤਾਲਾ ਤੋੜ ਦਿੱਤਾ ਅਤੇ ਅੰਦਰ ਪਈ ਗੋਦਰੇਜ ਦੀ ਅਲਮਾਰੀ ਵਿਚੋਂ 50 ਹਜ਼ਾਰ ਰੁਪਏ ਨਕਦ ਅਤੇ ਕਰੀਬ 4 ਤੋਲੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਪੀੜਤ ਪਰਿਵਾਰ ਵਲੋਂ ਘਟਨਾ ਸਬੰਧੀ ਰਾਮਾਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਕਰਕੇ ਚੜ੍ਹਦੀਕਲਾ ਵੈੱਲਫੇਅਰ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਬਲਤੇਜ ਸਿੰਘ ਟਿਵਾਣਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।