16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਇਆ

ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਬਠਿੰਡਾ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੇ ਮਾਤਾ ਸ੍ਰੀਮਤੀ ਪਰਮਿੰਦਰ ਕੌਰ ਸੇਵਾਮੁਕਤ ਪ੍ਰਿੰਸੀਪਲ ਅਤੇ ਪਿਤਾ ਪ੍ਰੋ.

ਸੰਧੂ ਪਰਿਵਾਰ ਵਲੋਂ ਹੋਣਹਾਰ ਵਿਦਿਆਰਥੀਆਂ ਤੇ ਸਕੂਲ ਸਟਾਫ਼ ਦਾ ਕੀਤਾ ਸਨਮਾਨ 16-11-2026
ਬਠਿੰਡਾ, 15 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਬਠਿੰਡਾ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਵਿਚ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਦੇ ਮਾਤਾ ਸ੍ਰੀਮਤੀ ਪਰਮਿੰਦਰ ਕੌਰ ਸੇਵਾਮੁਕਤ ਪ੍ਰਿੰਸੀਪਲ ਅਤੇ ਪਿਤਾ ਪ੍ਰੋ. ਜਸਬੀਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਅਜਮੇਰ ਸਿੰਘ ਭੰਗੂ ਅਤੇ ਨਾਇਬ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਰੰਗਾਂ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਏ ਸਕਿੱਟਾਂ ਰਾਹੀਂ ਸਮਾਜਿਕ ਅਤੇ ਸਿੱਖਿਆਦਾਇਕ ਸੁਨੇਹੇ ਦਿੱਤੇ ਗਏ। ਇਸ ਮੌਕੇ ਸ਼ਹੀਦ ਦੇ ਮਾਤਾ ਸ੍ਰੀਮਤੀ ਪਰਮਿੰਦਰ ਕੌਰ ਸੰਧੂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸਮੇਂ ਦੇ ਹਾਣੀ ਬਣਨ, ਸਿੱਖਿਆ ਦੇ ਖੇਤਰ ਵਿਚ ਮਿਹਨਤ ਕਰਨ ਅਤੇ ਜੀਵਨ ਵਿਚ ਉੱਚੇ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਆਪਣੇ ਪੁੱਤਰ ਦੀ ਦੇਸ਼ ਪ੍ਰਤੀ ਕੁਰਬਾਨੀ ਦਾ ਜ਼ਿਕਰ ਕਰਦਿਆਂ ਬੱਚਿਆਂ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਸੇਵਾ ਭਾਵਨਾ ਰੱਖਣ ਦਾ ਸੁਨੇਹਾ ਵੀ ਦਿੱਤਾ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿੱਲੋਂ ਨੇ ਪੁੱਜੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸ਼ਹੀਦ ਦੇ ਪਰਿਵਾਰ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਆਪਕਾਂ, ਮਿਡ-ਡੇ-ਮੀਲ ਵਰਕਰਾਂ, ਸਫ਼ਾਈ ਕਰਮਚਾਰੀਆਂ ਅਤੇ ਸੁਰੱਖਿਆ ਗਾਰਡਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦਾ ਮੰਚ ਸੰਚਾਲਨ ਲੈਕਚਰਾਰ ਗੁਲਵਿੰਦਰ ਕੌਰ ਢਿੱਲੋਂ ਅਤੇ ਸਤਿੰਦਰ ਕੌਰ ਨੇ ਬਾਖ਼ੂਬੀ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਬਲਵਿੰਦਰ ਸਿੰਘ ਬੱਲੋ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।