ਕਿਸਾਨ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਖ਼ਰੀਦ ਵਧਾਉਣ ਸੰਬੰਧੀ ਡੀਸੀ ਨੂੰ ਮੰਗ-ਪੱਤਰ
ਬਠਿੰਡਾ, 15 ਨਵੰਬਰ (ਪੱਤਰ ਪ੍ਰੇਰਕ)-ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਮਾਰਕੀਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੂਟਾ ਸਿੰਘ ਜਲਾਲ ਵਲੋਂ ਕਿਸਾਨ ਅਤੇ ਆੜ੍ਹਤੀਏ ਭਰਾਵਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੀ ਖ਼ਰੀਦ ਵਧਾਉਣ ਦੇ ਸੰਬੰਧਿਤ ਮਸਲਿਆਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਵਲੋਂ ਇਲਾਕੇ ਵਿਚ ਚੱਲ ਰਹੇ ਸੜਕਾਂ ਦੇ ਕੰਮਾਂ ਅਤੇ ਸੜਕਾਂ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਬਠਿੰਡਾ, 15 ਨਵੰਬਰ (ਪੱਤਰ ਪ੍ਰੇਰਕ)-ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਅਤੇ ਮਾਰਕੀਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੂਟਾ ਸਿੰਘ ਜਲਾਲ ਵਲੋਂ ਕਿਸਾਨ ਅਤੇ ਆੜ੍ਹਤੀਏ ਭਰਾਵਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੀ ਖ਼ਰੀਦ ਵਧਾਉਣ ਦੇ ਸੰਬੰਧਿਤ ਮਸਲਿਆਂ ਦੇ ਹੱਲ ਲਈ ਆਵਾਜ਼ ਬੁਲੰਦ ਕੀਤੀ ਗਈ।ਇਸ ਦੇ ਨਾਲ ਹੀ ਆਗੂਆਂ ਵਲੋਂ ਇਲਾਕੇ ਵਿਚ ਚੱਲ ਰਹੇ ਸੜਕਾਂ ਦੇ ਕੰਮਾਂ ਅਤੇ ਸੜਕਾਂ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਅਤੇ ਸੜਕਾਂ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਅਤੇ ਜਲਦ ਮੁਕੰਮਲ ਕਰਵਾਉਣ ਦੀ ਮੰਗ ਕੀਤੀ ਗਈ। ਆਗੂਆਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਡੀ ਹਮੇਸ਼ਾ ਕੋਸ਼ਿਸ਼ ਰਹੇਗੀ ਕਿ ਇਲਾਕੇ ਦੇ ਲੋਕਾਂ, ਕਿਸਾਨਾਂ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇ। ਚੇਅਰਮੈਨ ਬੂਟਾ ਸਿੰਘ ਜਲਾਲ ਨੇ ਕਿਹਾ ਕਿ ਇਲਾਕੇ ਦੇ ਸੇਵਾਦਾਰ ਹੋਣ ਦੇ ਨਾਮ ਉੱਪਰ ਲੋਕਾਂ ਦੀ ਆਵਾਜ਼ ਬਣਨਾ ਅਤੇ ਇਲਾਕੇ ਦੇ ਵਿਕਾਸ ਲਈ ਯਤਨਸ਼ੀਲ ਰਹਿਣਾ ਹੀ ਸਾਡੀ ਪਹਿਲ ਹੈ।