ਪ੍ਰੀ-ਪ੍ਰਾਇਮਰੀ ਸਿੱਖਿਆ ਸੰਬੰਧੀ ‘ਨਿੱਕੇ ਕਦਮ’ ਪ੍ਰੋਗਰਾਮਾਂ ਦੀ ਮੁਹਿੰਮ ਸ਼ੁਰੂ
ਨਥਾਣਾ, 15 ਨਵੰਬਰ (ਗੁਰਦਰਸ਼ਨ ਲੁੱਧੜ): ਨਗਰ ਨਥਾਣਾ ਅਤੇ ਪਿੰਡ ਗੰਗਾ ਦੇ ਆਂਗਣਵਾੜੀ ਸੈਂਟਰਾਂ ਵਿਖੇ ਸਰਕਲ ਸੁਪਰਵਾਈਜ਼ਰ ਗਿਆਨ ਕੌਰ ਅਤੇ ਬਲਾਕ ਕੁਆਰਡੀਨੇਟਰ ਮਨਪ੍ਰੀਤ ਕੌਰ ਦੀ ਨਿਗਰਾਨੀ ਹੇਠ ਛੋਟੇ ਬੱਚਿਆਂ ਨੂੰ ਸਰਲਤਾ ਨਾਲ ਪ੍ਰੀ ਪ੍ਰਾਇਮਰੀ ਸਿੱਖਿਆ ਦੇਣ ਸੰਬੰਧੀ ‘ਨਿੱਕੇ ਕਦਮ’ ਲੋਗੋ ਤਹਿਤ ਵੱਖਰੇ-ਵੱਖਰੇ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਰੂਬਰੂ ਹੁੰਦਿਆਂ ਆਂਗਣਵਾੜੀ ਸੈਂਟਰਾਂ ਦੀਆਂ ਬੁਲਾਰਾ ਕਰਮਚਾਰੀਆਂ ਨੇ ਬੱਚਿਆਂ ਨੂੰ ਖੇਡਾਂ-ਖੇਡਣ ਰਾਹੀਂ ਗਿਆਨ ਵੱਲ ਪੇਸ਼ਕਦਮੀ ਕਰਵਾਉਣ ਦੇ ਨੁਕਤੇ ਸਾਂਝੇ ਕੀਤੇ।
ਅਜੀਤ ਡੈਸਕ
16-11-2026