18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਸਜਾਈ, ਥਾਂ-ਥਾਂ ਸੰਗਤ ਵਲੋਂ ਭਰਵਾਂ ਸਵਾਗਤ

ਭੁੱਚੋ ਮੰਡੀ, 17 ਨਵੰਬਰ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭੁੱਚੋ ਮੰਡੀ ਦੇ ਗੁਰੂ ਅਰਜਨ ਦੇਵ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਭਾਤ ਫੇਰੀ ਸਜਾਈ ਗਈ। ਇਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਭੁੱਚੋ ਮੰਡੀ ਵਿਖੇ ਪ੍ਰਭਾਤ ਫੇਰੀ ਦੌਰਾਨ ਗੁਰੂ ਜਸ ਗਾਇਨ ਕਰਦੀਆਂ ਹੋਈਆਂ ਸੰਗਤਾਂ। ਤਸਵੀਰ: ਬਿੱਕਰ ਸਿੰਘ ਸਿੱਧੂ 18-11-2026
ਭੁੱਚੋ ਮੰਡੀ, 17 ਨਵੰਬਰ (ਬਿੱਕਰ ਸਿੰਘ ਸਿੱਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭੁੱਚੋ ਮੰਡੀ ਦੇ ਗੁਰੂ ਅਰਜਨ ਦੇਵ ਨਗਰ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪ੍ਰਭਾਤ ਫੇਰੀ ਸਜਾਈ ਗਈ। ਇਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਪ੍ਰਭਾਤ ਫੇਰੀ ਦੌਰਾਨ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵਲੋਂ ਫੁੱਲਾਂ ਦੀ ਵਰਖਾ ਅਤੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਦੇ ਸਹਿਯੋਗ ਨਾਲ ਥਾਂ-ਥਾਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਕਰਮ ਸਿੰਘ, ਡਾ: ਗੁਰਦੀਪ ਸਿੰਘ, ਰਾਜਦੀਪ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ 21 ਨਵੰਬਰ ਤੱਕ ਮੰਡੀ ਦੇ ਵੱਖ-ਵੱਖ ਇਲਾਕਿਆਂ ਵਿਚ ਲਗਾਤਾਰ ਪ੍ਰਭਾਤ ਫੇਰੀਆਂ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 22 ਨਵੰਬਰ, ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ। ਇਸ ਉਪਰੰਤ 24 ਨਵੰਬਰ, ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਦੇ ਨਾਲ ਹੀ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਧਾਰਮਿਕ ਸਮਾਗਮਾਂ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 20 ਨਵੰਬਰ ਨੂੰ ਦਿੱਲੀ ਵੱਲ ਕਰੇਗੀ ਕੂਚ-ਡਿੱਖ ਅਗਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਚ ਮਨਾਇਆ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।