18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਵਿਚ 400 ਮੰਡੀਆਂ ਬੰਦ ਹੋਣ ਮਗਰੋਂ ਜ਼ਿਲ੍ਹੇ ਦੇ 50 ਖ਼ਰੀਦ ਕੇਂਦਰਾਂ ’ਚ ਝੋਨੇ ਦੀ ਖ਼ਰੀਦ ਦਾ ਸੰਕਟ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ): ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਲੰਘਣ ਦੇ ਬਾਵਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 400 ਮੰਡੀਆਂ ਬੰਦ ਕੀਤੇ ਜਾਣ ਤੋਂ ਬਾਅਦ ਵੀ ਕਈ ਥਾਵਾਂ ’ਤੇ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਪਿਆ ਹੈ।

ਪਿੰਡ ਮਹਿਮਾ ਸਰਜਾ ਦੀ ਦਾਣਾ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਏ.ਐੱਫ.ਐੱਸ.ਓ. ਅੰਮ੍ਰਿਤਪਾਲ ਸਿੰਘ। ਤਸਵੀਰ : ਬਲਦੇਵ ਸੰਧੂ 18-11-2026
ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ): ਪੰਜਾਬ ਵਿਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਲੰਘਣ ਦੇ ਬਾਵਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 400 ਮੰਡੀਆਂ ਬੰਦ ਕੀਤੇ ਜਾਣ ਤੋਂ ਬਾਅਦ ਵੀ ਕਈ ਥਾਵਾਂ ’ਤੇ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਪਿਆ ਹੈ। ਬਠਿੰਡਾ ਜ਼ਿਲ੍ਹੇ ਦੇ ਕਰੀਬ 50 ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਫ਼ਸਲ ਬਾਕੀ ਹੋਣ ਕਾਰਨ ਕਿਸਾਨਾਂ ਦੀ ਚਿੰਤਾ ਵਧੀ ਹੋਈ ਹੈ। ਖ਼ਰੀਦ ਏਜੰਸੀਆਂ ਦੀ ਕਾਰਜਪ੍ਰਣਾਲੀ, ਝੋਨੇ ਦੀ ਬੋਲੀ, ਚੁਕਾਈ ਅਤੇ ਅਦਾਇਗੀ ਨੂੰ ਲੈ ਕੇ ਕਿਸਾਨਾਂ ਵਿਚ ਅਨਿਸ਼ਚਿਤਤਾ ਬਣੀ ਹੋਈ ਹੈ।ਇਸੇ ਦੌਰਾਨ ਅੱਜ ਏਐਫਐਸਓ ਅੰਮ੍ਰਿਤ ਪਾਲ ਸਿੰਘ ਨੇ ਮਹਿਮਾ ਸਰਜਾ ਦੀ ਮੰਡੀ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਵਲੋਂ ਮੰਡੀ ਵਿਚ ਪਏ ਝੋਨੇ ਦੀ ਬੋਲੀ ਵੀ ਲਗਵਾਈ ਗਈ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਜਨਕ ਸਿੰਘ ਬਰਾੜ, ਰਾਜੇਵਾਲ ਦੇ ਆਗੂ ਗੁਰਮੇਲ ਸਿੰਘ, ਸੁਰਜੀਤ ਸਿੰਘ ਨੰਬਰਦਾਰ ਅਤੇ ਨੀਲੂ ਸਿੰਘ, ਸੱਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਹ ਪਿਛਲੇ 15 ਦਿਨਾਂ ਤੋਂ ਮੰਡੀ ਵਿਚ ਖੁੱਲੇ੍ਹ ਸਮਾਨ ਹੇਠ ਬੈਠੇ ਹੋਏ ਹਨ, ਪਰ ਉਨ੍ਹਾਂ ਦੇ ਝੋਨੇ ਦੀ ਖ਼ਰੀਦ ਦਾ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਮੰਡੀ ਵਿਚ ਫ਼ਸਲ ਪਈ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੇਤੇ ਰਹੇ, ਬੀਤੀ ਕੱਲ੍ਹ ਬਠਿੰਡਾ ਜ਼ਿਲ੍ਹੇ ਦੀ ਦਿਉਣ ਮੰਡੀ ਦੇ ਕਿਸਾਨਾਂ ਵਲੋਂ ਬਠਿੰਡਾ ਸ੍ਰੀ ਮੁਕਤਸਰ ਕੌਮੀ ਸਾਹ ਮਾਰਗ ਨੂੰ ਜਾਮ ਕਰ ਦਿੱਤਾ ਸੀ। ਦੂਜੇ ਪਾ ਸੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ-ਟਿਕੈਤ ਦੇ ਆਗੂ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਬੋਲੀ ਤਾਂ ਲਗਵਾ ਰਹੇ ਹਨ, ਪਰ ਕਿਸਾਨਾਂ ਸਾਹਮਣੇ ਸਵਾਲ ਇਹ ਹੈ ਕਿ ਖ਼ਰੀਦੇ ਗਏ ਝੋਨੇ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਕੀਤੀ ਜਾਵੇਗੀ ਜਾਂ ਕੇਂਦਰ ਸਰਕਾਰ ਵਲੋਂ। ਇਸ ਸੰਬੰਧੀ ਸਪੱਸ਼ਟਤਾ ਨਾ ਹੋਣ ਕਾਰਨ ਕਿਸਾਨ ਦੁਚਿੱਤੀ ਵਿਚ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਬੋਲੀ ਲਗਵਾ ਦੇਣਾ ਕਿਸਾਨਾਂ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ, ਸਗੋਂ ਖ਼ਰੀਦ, ਚੁਕਾਈ ਅਤੇ ਅਦਾਇਗੀ ਦੀ ਪੂਰੀ ਪ੍ਰਕਿਰਿਆ ਯਕੀਨੀ ਬਣਾਉਣੀ ਜ਼ਰੂਰੀ ਹੈ। ਇਸ ਤੋਂ ਇਲਾਵਾ ਮੌਸਮ ਵਿਚ ਠੰਢ ਵਧਣ ਕਾਰਨ ਝੋਨੇ ਵਿਚ ਨਮੀ ਦੀ ਮਾਤਰਾ ਵਧਣ ਦਾ ਖ਼ਦਸ਼ਾ ਵੀ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਵਿਚ ਹੋਰ ਦੇਰੀ ਹੋਈ ਤਾਂ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ। ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੱਥ ਪਿੱਛੇ ਖਿੱਚਣ ਕਾਰਨ ਵੀ ਖ਼ਰੀਦ ਪ੍ਰਕਿਰਿਆ ਪ੍ਰਭਾਵਿਤ ਹੋਣ ਦੇ ਦੋਸ਼ ਲੱਗ ਰਹੇ ਹਨ। ਕਿਸਾਨਾਂ ਨੇ ਮੰਗ ਕੀਤੀ ਕਿ ਬਠਿੰਡਾ ਜ਼ਿਲ੍ਹੇ ਦੇ ਬਾਕੀ ਰਹਿੰਦੇ ਖ਼ਰੀਦ ਕੇਂਦਰਾਂ ਵਿਚ ਪਏ ਝੋਨੇ ਦੀ ਤੁਰੰਤ ਖ਼ਰੀਦ ਕਰਵਾਈ ਜਾਵੇ, ਫ਼ਸਲ ਦੀ ਚੁਕਾਈ ਯਕੀਨੀ ਬਣਾਈ ਜਾਵੇ ਅਤੇ ਭੁਗਤਾਨ ਸੰਬੰਧੀ ਸਰਕਾਰ ਸਥਿਤੀ ਸਪੱਸ਼ਟ ਕਰੇ ਤਾਂ ਜੋ ਕਿਸਾਨਾਂ ਨੂੰ ਹੋਰ ਖੱਜਲ-ਖੁਆਰ ਨਾ ਹੋਣਾ ਪਵੇ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਵਪਾਰੀਆਂ ਨਾਲ ਮਿਲਣੀ ਅਕਾਲੀ ਦਲ ਦੀ ਸਰਕਾਰ ਆਉਣ ਪੰਜਾਬ ਅੰਦਰ ਵਪਾਰ ਨੂੰ ਉਤਸ਼ਾਹਿਤ ਕੀਤਾ ਜਾਵੇਗ... ਅਗਲੀ ਖ਼ਬਰ ਬਲਕੌਰ ਸਿੰਘ ਦਾ ਪਲੇਠਾ ਕਾਵਿ ਸੰਗ੍ਰਹਿ ‘ਵਕਤ ਦੇ ਆਰ-ਪਾਰ’ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।