ਪਿੰਡ ਸਿਰੀਏਵਾਲਾ ਵਿਖੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਅੱਜ ਤੋਂ
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਸਰਪੰਚ ਹਰਜਿੰਦਰ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਸਿਰੀਏਵਾਲਾ ਲਗਾਤਾਰ ਯਤਨਸ਼ੀਲ ਹੈ। ਇਸੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਪਿੰਡ ਦੇ ਨੌਜਵਾਨਾਂ ਵੱਲੋਂ 19 ਨਵੰਬਰ ਤੋਂ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।
ਯ
ਯਾਦਵਿੰਦਰ ਸਿੰਘ ਸਿਰੀਏਵਾਲਾ, ਸੁਖਜਿੰਦਰ ਬੱਬਲਾ ਮਲੂਕਾ।
19-11-2026
ਭਗਤਾ ਭਾਈਕਾ, 18 ਨਵੰਬਰ (ਸੁਖਪਾਲ ਸਿੰਘ ਸੋਨੀ)- ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਉਣ ਲਈ ਸਰਪੰਚ ਹਰਜਿੰਦਰ ਕੌਰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਸਿਰੀਏਵਾਲਾ ਲਗਾਤਾਰ ਯਤਨਸ਼ੀਲ ਹੈ। ਇਸੇ ਉਦੇਸ਼ ਨੂੰ ਅੱਗੇ ਵਧਾਉਂਦਿਆਂ ਪਿੰਡ ਦੇ ਨੌਜਵਾਨਾਂ ਵੱਲੋਂ 19 ਨਵੰਬਰ ਤੋਂ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵੀ ਯਾਦਵਿੰਦਰ ਸਿੰਘ (ਪੱਪੂ) ਅਤੇ ਸਮਾਜ ਸੇਵੀ ਸੁਖਜਿੰਦਰ ਸਿੰਘ ਬਬਲਾ, ਸਾਬਕਾ ਸਰਪੰਚ ਪਿੰਡ ਮਲੂਕਾ ਵਲੋਂ ਕੀਤਾ ਜਾਵੇਗਾ। ਇਹ ਦੋਵੇਂ ਸ਼ਖ਼ਸੀਅਤਾਂ ਸਮਾਜ ਸੇਵਾ ਤੇ ਖੇਡਾਂ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਸਰਗਰਮ ਨੇ ਯਾਦਵਿੰਦਰ ਸਿੰਘ ਪੱਪੂ ਵਲੋਂ 1996 ਵਿਚ ਆਪਣੇ ਪਿੰਡ ਵਿਚ ਉੱਚ ਪੱਧਰੀ ਡੇ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾ ਕੇ ਇਸ ਦੀ ਸ਼ੁਰੂਆਤ ਕੀਤੀ ਸੀ ਅਤੇ ਸੁਖਜਿੰਦਰ ਸਿੰਘ ਬਬਲਾ ਪਿੰਡ ਮਲੂਕਾ ਦੇ ਸਾਬਕਾ ਸਰਪੰਚ ਵੀ ਨੇ ਵੀ ਖਿਡਾਰੀ ਹੁੰਦੇ ਹੋਏ ਆ ਆਪਣੇ ਪਿੰਡ ਵਿਚ ਉੱਚ ਪੱਧਰੀ ਖੇਡ ਟੂਰਨਾਮੈਂਟ ਕਰਵਾਏ ਤੇ ਕਰਵਾ ਰਹੇ ਹਨ ਅਤੇ ਨਾਲ ਹੀ ਐਨਆਰਆਈ ਸੰਸਥਾ ਦੀ ਸਥਾਪਨਾ ਕਰ ਸਮਾਜ ਸੇਵਾ ਦੇ ਕਾਰਜ ਵਿਚ ਯੋਗਦਾਨ ਪਾ ਰਹੇ ਹਨ। ਇਸ ਮੌਕੇ ਯਾਦਵਿੰਦਰ ਸਿੰਘ (ਪੱਪੂ) ਤੇ ਸੁਖਜਿੰਦਰ ਸਿੰਘ ਬਬਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਖ਼ੁਸ਼ੀ ਪ੍ਰਗਟਾਈ ਕਿ ਪਿੰਡ ਦੇ ਨੌਜਵਾਨਾਂ ਨੇ ਖ਼ੁਦ ਪਹਿਲਕਦਮੀ ਕਰਦਿਆਂ ਇਸ ਚਾਰ ਰੋਜ਼ਾ ਟੂਰਨਾਮੈਂਟ ਦਾ ਆਯੋਜਨ ਕੀਤਾ ਹੈ। ਇਸ ਟੂਰਨਾਮੈਂਟ ਵਿਚ ਪੂਰੇ ਹਲਕੇ ਵਿਚੋਂ ਵੱਖ-ਵੱਖ ਟੀਮਾਂ ਭਾਗ ਲੈਣ ਲਈ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਲਾਈ, ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਸਰਪੰਚ ਹਰਜਿੰਦਰ ਕੌਰ ਅਤੇ ਗ੍ਰਾਮ ਪੰਚਾਇਤ ਸਿਰੀਏਵਾਲਾ ਵਲੋਂ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਜਾਰੀ ਰਹਿਣਗੇ।