20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਿੰਡ ਰਾਮਪੁਰਾ ਦੇ ਸਾਬਕਾ ਸਰਪੰਚ ਹਰਜੀਵਨ ਸਿੰਘ ਦਾ ਹੋਇਆ ਦਿਹਾਂਤ

ਰਾਮਪੁਰਾ ਫੂਲ , 20 ਨਵੰਬਰ ( ਹੇਮੰਤ ਕੁਮਾਰ ਸ਼ਰਮਾ ): ਪਿੰਡ ਰਾਮਪੁਰਾ ਦੇ ਸਾਬਕਾ ਸਰਪੰਚ ਹਰਜੀਵਨ ਸਿੰਘ ਸਿੱਧੂ ਫੂਲਕਾ ਦਾ (74 ਸਾਲ ) ਦੀ ਉਮਰ ’ ਚ ਦਿਹਾਂਤ ਹੋ ਗਿਆ । ਅੱਜ ਉਨ੍ਹਾਂ ਆਖ਼ਰੀ ਸਾਹ ਲਿਆ ਉਹ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ।

ਅਜੀਤ ਡੈਸਕ 21-11-2026
ਰਾਮਪੁਰਾ ਫੂਲ , 20 ਨਵੰਬਰ ( ਹੇਮੰਤ ਕੁਮਾਰ ਸ਼ਰਮਾ ): ਪਿੰਡ ਰਾਮਪੁਰਾ ਦੇ ਸਾਬਕਾ ਸਰਪੰਚ ਹਰਜੀਵਨ ਸਿੰਘ ਸਿੱਧੂ ਫੂਲਕਾ ਦਾ (74 ਸਾਲ ) ਦੀ ਉਮਰ ’ ਚ ਦਿਹਾਂਤ ਹੋ ਗਿਆ । ਅੱਜ ਉਨ੍ਹਾਂ ਆਖ਼ਰੀ ਸਾਹ ਲਿਆ ਉਹ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ । ਸਰਪੰਚ ਬਣਨ ਤੋਂ ਪਹਿਲਾਂ ਉਨ੍ਹਾਂ ਪੁਲਿਸ ਵਿਭਾਗ ਵਿਚ ਵੀ ਨੌਕਰੀ ਕੀਤੀ । ਅੱਜ ਪਿੰਡ ਰਾਮਪੁਰਾ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਪੁਲਸ ਦੀ ਇੱਕ ਟੁਕੜੀ ਵਲੋਂ ਸਵ : ਹਰਜੀਵਨ ਸਿੰਘ ਨੂੰ ਸਲਾਮੀ ਦਿੱਤੀ ਗਈ । ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਕਨੈਡਾ ਤੋਂ ਪਰਤੇ ਉਨ੍ਹਾਂ ਦੇ ਪੁੱਤਰ ਗੁਰਸ਼ਰਨ ਸਿੰਘ ਅਤੇ ਪਰਿਵਾਰਕ ਮੈਂਬਰ ਮੌਜੂਦ ਰਹੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ , ਭਾਕਿਯੂ ਡਕੌਂਦਾ ਧਨੇਰ ਦੇ ਸੂਬਾ ਆਗੂ ਅਤੇ ਉਨ੍ਹਾਂ ਦੇ ਨੇੜਲੇ ਸੰਗਰਾਮੀ ਸਾਥੀ ਗੁਰਦੀਪ ਸਿੰਘ ਰਾਮਪੁਰਾ , ਭਾਕਿਯ ਕ੍ਰਾਂਤੀਕਾਰੀ ਦੇ ਸੁਰਜੀਤ ਸਿੰਘ ਫੂਲ , ਔਰਤ ਵਿੰਗ ਦੇ ਆਗੂ ਸੁਖਵਿੰਦਰ ਕੌਰ ਰਾਮਪੁਰਾ , ਭਾਕਿਯੂ ਉਗਰਾਹਾਂ ਦੇ ਮਾਸਟਰ ਸੁਖਦੇਵ ਸਿੰਘ ਜਵੰਧਾ , ਅਧਿਆਪਕ ਦਲ ਦੇ ਗੁਰਚਰਨ ਸਿੰਘ ਅਕਲੀਆ , ਰਣਜੀਤ ਸਿੰਘ ਜੀਤੀ , ਲੈਕਚਰਾਰ ਵਰਗ ਵਲੋਂ ਦਵਿੰਦਰ ਸ਼ਰਮਾ , ਟਰਾਂਸਪੋਰਟਰ ਸਾਥੀ ਪਿਰਥੀ ਜਲਾਲ , ਗੁਰਪ੍ਰੀਤ ਸਿੰਘ ਪੀਰਕੋਟ , ਇਨਕਲਾਬੀ ਕੇਂਦਰ ਦੇ ਹਰਮੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਿੱਧੂ ਪਰਿਵਾਰ ਦੇ ਰਿਸ਼ਤੇਦਾਰਾਂ ਅਤੇ ਸਾਥੀਆਂ ਨੇ ਸ਼ਮੂਲੀਅਤ ਕੀਤੀ । ਇਸੇ ਦੌਰਾਨ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਅੰਡਰ-17 ਸਾਲ ਵਰਗ ਵਿਚ ਸ੍ਰੀ ਮੁਕਤਸਰ ਸਾਹਿਬ ਦੀਆਂ ਲੜਕੀਆਂ ਬਣੀਆਂ ਹਾਕੀ ’ਚ ‘ਚੈਂਪ... ਅਗਲੀ ਖ਼ਬਰ ਮਾਲਵਾ ਪੰਜਾਬੀ ਸਾਹਿਤ ਸਭਾ ਵਲੋਂ ਸਾਹਿਤਕ ਸਮਾਗਮ ਕਰਵਾਉਣ ਦਾ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।