‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4’ ਅੰਡਰ-17 ਸਾਲ ਵਰਗ ਵਿਚ ਸ੍ਰੀ ਮੁਕਤਸਰ ਸਾਹਿਬ ਦੀਆਂ ਲੜਕੀਆਂ ਬਣੀਆਂ ਹਾਕੀ ’ਚ ‘ਚੈਂਪੀਅਨ’
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4 ਤਹਿਤ ਬਠਿੰਡਾ ਵਿਖੇ ਚੱਲ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦੇ ਤੀਜੇ ਦਿਨ ਸ੍ਰੀ ਮੁਕਤਸਰ ਸਾਹਿਬ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਸਾਲ ਵਰਗ ਵਿਚ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ ਹੈ। ਫਾਈਨਲ ਮੁਕਾਬਲੇ ਵਿਚ ਮੁਕਤਸਰ ਸਾਹਿਬ ਨੇ ਮੋਹਾਲੀ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਮੱਲਿਆ ਹੈ।
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ‘ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4 ਤਹਿਤ ਬਠਿੰਡਾ ਵਿਖੇ ਚੱਲ ਰਹੀਆਂ ਰਾਜ ਪੱਧਰੀ ਹਾਕੀ ਖੇਡਾਂ ਦੇ ਤੀਜੇ ਦਿਨ ਸ੍ਰੀ ਮੁਕਤਸਰ ਸਾਹਿਬ ਦੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਸਾਲ ਵਰਗ ਵਿਚ ‘ਚੈਂਪੀਅਨ’ ਬਣਨ ਦਾ ਮਾਣ ਹਾਸਲ ਕੀਤਾ ਹੈ। ਫਾਈਨਲ ਮੁਕਾਬਲੇ ਵਿਚ ਮੁਕਤਸਰ ਸਾਹਿਬ ਨੇ ਮੋਹਾਲੀ ਨੂੰ 2-0 ਨਾਲ ਹਰਾ ਕੇ ਪਹਿਲਾ ਸਥਾਨ ਮੱਲਿਆ ਹੈ। ਮੋਹਾਲੀ ਦੀ ਟੀਮ ਉਪ ਜੇਤੂ ਰਹੀ ਹੈ, ਜਦਕਿ ਮੇਜ਼ਵਾਨ ਬਠਿੰਡਾ ਦੀ ਟੀਮ ਨੂੰ ਤੀਜੇ ਸਥਾਨ ’ਤੇ ਸਬਰ ਕਰਨਾ ਪਿਆ। ਫਾਈਨਲ ਮੈਚ ਵਿਚ ਪਵਨੀਤ ਕੌਰ ‘ਬੈਸਟ ਪਲੇਅਰ’ ਰਹੀ, ਜਦਕਿ ਸੈਮੀਫਾਈਨਲ ਮੈਚ ਵਿਚ ਦਿਲਪ੍ਰੀਤ ਕੌਰ ਨੂੰ ‘ਬੈਸਟ ਪਲੇਅਰ’ ਚੁਣਿਆ ਗਿਆ। ਇਸ ਤੋਂ ਪਹਿਲਾਂ ਸੈਮੀਫਾਈਨਲ ਵਿਚ ਸ੍ਰੀ ਮੁਕਤਸਰ ਸਾਹਿਬ ਨੇ ਬਠਿੰਡਾ ਨੂੰ 2-0 ਨਾਲ ਹਰਾਇਆ। ਤੀਜੇ ਸਥਾਨ ਲਈ ਹੋਏ ਮੁਕਾਬਲੇ ਵਿਚ ਬਠਿੰਡਾ ਨੇ ਤਰਨਤਾਰਨ ਨੂੰ 6-0 ਨਾਲ ਕਰਾਰੀ ਮਾਤ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਰੁਪਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੌਰਾਨ ਅੱਜ ਸਹਾਇਕ ਕਮਿਸ਼ਨਰ ਤੇ ਐੱਸ.ਡੀ.ਐੱਮ. ਮੌੜ ਗੁਰਜਿੰਦਰ ਪਾਲ ਸਿੰਘ ਨੇ ਜੇਤੂ ਖਿਡਾਰਨਾਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਪ੍ਰਿੰਸੀਪਲ ਜਸਦੀਪ ਕੌਰ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਖਿਡਾਰਨਾਂ ਦੀ ਹੌਸਲਾ-ਅਫ਼ਜ਼ਾਈ ਕੀਤੀ।ਇਸ ਦੌਰਾਨ ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਮਲੇਰਕੋਟਲਾ ਨੇ ਸੰਗਰੂਰ ਨੂੰ 2-0 ਨਾਲ ਹਰਾਇਆ, ਜਦਕਿ ਬਠਿੰਡਾ ਨੇ ਲੁਧਿਆਣਾ ਨੂੰ 3-0 ਨਾਲ ਮਾਤ ਦਿੱਤੀ। ਮਲੇਰਕੋਟਲਾ ਨੇ ਪਟਿਆਲਾ ਨੂੰ ਵੀ 3-0 ਨਾਲ ਹਰਾਇਆ। ਇਸ ਮੈਚ ਵਿਚ ਨਵਜੋਤ ਕੌਰ ਨੂੰ ‘ਬੈੱਸਟ ਪਲੇਅਰ’ ਐਲਾਨਿਆ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ, ਹਾਕੀ ਕੋਚ ਗੁਰਵਿੰਦਰ ਸਿੰਘ, ਰੁਪਿੰਦਰ ਸਿੰਘ ਸਿੱਧੂ ਸਾਬਕਾ ਡੀ.ਐੱਸ.ਓ., ਹਾਕੀ ਕੋਚ ਰਾਜਵੰਤ ਸਿੰਘ ਮਾਨ, ਹਾਕੀ ਕੋਚ ਅਵਤਾਰ ਸਿੰਘ, ਅਮਨਦੀਪ ਸਿੰਘ, ਰਹਿੰਦਰ ਸਿੰਘ, ਨਵਜੋਤ ਕੌਰ, ਰਣਧੀਰ ਸਿੰਘ ਖੋਖਰ, ਜਗਮੋਹਨ ਸਿੰਘ ਸਿੱਧੂ ਆਦਿ ਵੀ ਹਾਜ਼ਰ ਸਨ।