21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ’ਚ ਜੱਲੂਪੁਰ ਖੇੜਾ ਪੁੱਜਣ ਸੰਗਤਾਂ- ਡਾ. ਪ੍ਰਗਟ ਸਿੰਘ ਵਿਰਕ

ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਸਮੂਹ ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਪਹੁੰਚ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ।

ਅਜੀਤ ਡੈਸਕ 21-11-2026
ਬਠਿੰਡਾ, 20 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਨੇ ਸਮੂਹ ਸਿੱਖ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ (ਅੰਮ੍ਰਿਤਸਰ) ਵਿਖੇ ਪਹੁੰਚ ਕੇ ਆਪਣੀ ਸ਼ਰਧਾ ਅਤੇ ਸਤਿਕਾਰ ਭੇਟ ਕਰਨ। ਉਨ੍ਹਾਂ ਕਿਹਾ ਕਿ ਮਾਤਾ ਚਰਨ ਕੌਰ ਦਾ ਵਿਛੋੜਾ ਸਮੂਹ ਸਿੱਖ ਸੰਗਤ ਲਈ ਦੁਖਦਾਈ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਡਾ. ਪ੍ਰਗਟ ਸਿੰਘ ਵਿਰਕ ਨੇ ਕਿਹਾ ਕਿ ਇਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇ ਜੱਲੂਪੁਰ ਖੇੜਾ ਪਹੁੰਚਣ ਦੀ ਸੰਭਾਵਨਾ ਹੈ, ਇਸ ਲਈ ਹਰ ਵਿਅਕਤੀ ਨੂੰ ਪੂਰੀ ਜ਼ਿੰਮੇਵਾਰੀ, ਸੰਜਮ ਅਤੇ ਅਨੁਸ਼ਾਸਨ ਦਾ ਸਬੂਤ ਦੇਣਾ ਚਾਹੀਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਕਿ ਸੰਗਤਾਂ ਕਿਸੇ ਵੀ ਤਰ੍ਹਾਂ ਦੀ ਕਾਹਲੀ ਜਾਂ ਧੱਕਾ-ਮੁੱਕੀ ਨਾ ਕਰਨ ਅਤੇ ਜ਼ਾਬਤੇ ਵਿਚ ਰਹਿ ਕੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਦਰਸ਼ਨ ਕਰਨ। ਸੰਗਤਾਂ ਪ੍ਰਬੰਧਕਾਂ ਅਤੇ ਸੇਵਾਦਾਰਾਂ ਵਲੋਂ ਦਿੱਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਪਰ ਪੂਰੀ ਸ਼ਾਂਤੀ, ਸਤਿਕਾਰ ਅਤੇ ਸਿੱਖ ਮਰਿਆਦਾ ਨੂੰ ਕਾਇਮ ਰੱਖਣ, ਤਾਂ ਜੋ ਮਾਤਾ ਚਰਨ ਕੌਰ ਦੀਆਂ ਅੰਤਿਮ ਰਸਮਾਂ ਨੂੰ ਸ਼ਾਂਤਮਈ ਪ੍ਰੋਗਰਾਮ ਅਨੁਸਾਰ ਨੇਪਰੇ ਚਾੜ੍ਹਿਆ ਜਾ ਸਕੇ।
ਪਿਛਲੀ ਖ਼ਬਰ ਸਿਰਕੀ ਬਾਜ਼ਾਰ ’ਚ ਇਮਾਰਤ ਢਾਹੁਣ ਪਹੁੰਚੀ ਨਿਗਮ ਦੀ ਟੀਮ ਦਾ ਹੋਇਆ ਵਿਰੋਧ, ਜੇ.ਸੀ.ਬੀ. ਅੱਗੇ ਬੈਠੇ ਕਾਂਗਰਸੀ ਕੌਂਸਲਰ ਅਗਲੀ ਖ਼ਬਰ ਬਠਿੰਡਾ ਪੁਲਿਸ ਨੇ ਚਾਰ ਦਿਨਾਂ ਵਿਚ ਲੋਕਾਂ ਦੇ ਗੁਆਚੇ ਵਾਹਨ ਅਤੇ ਚੋਰੀ ਹੋਇਆ ਸਮਾਨ ਲੱਭ ਕੇ ਮਾਲਕਾਂ ਨੂੰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।