20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਏ.ਆਈ. ਟੂਲਜ਼ ਅਤੇ ਉੱਭਰਦੀਆਂ ਤਕਨੀਕਾਂ ਸਬੰਧੀ ਤਿੰਨ ਰੋਜ਼ਾ ਵਰਕਸ਼ਾਪ ਸਮਾਪਤ

ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਕੰਪਿਊਟਰ ਸਾਇੰਸ ਅਤੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ, ਆਈ. ਕਿਊ.

ਵਰਕਸ਼ਾਪ ਦੀ ਸਮਾਪਤੀ ਦੌਰਾਨ ਮੁੱਖ ਬੁਲਾਰੇ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਅਧਿਕਾਰੀ। 21-11-2026
ਤਲਵੰਡੀ ਸਾਬੋ, 20 ਨਵੰਬਰ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਕੰਪਿਊਟਰ ਸਾਇੰਸ ਅਤੇ ਟ੍ਰੇਨਿੰਗ ਐਂਡ ਪਲੇਸਮੈਂਟ ਸੈੱਲ ਵਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ, ਆਈ.ਕਿਊ.ਏ.ਸੀ. ਤੇ ਅਨੁਦੀਪ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਏ.ਆਈ. ਟੂਲਜ਼ ਐਂਡ ਇਮਰਜਿੰਗ ਟੈਕਨਾਲੋਜ਼ੀਜ਼ ਫ਼ਾਰ ਇਨੋਵੇਟਰਜ਼ ਐਂਡ ਐਂਟਰਪ੍ਰੀਨਿਓਰਜ਼’ ਵਿਸ਼ੇ ‘ਤੇ 17 ਤੋਂ 19 ਨਵੰਬਰ ਤੱਕ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਅਨੁਦੀਪ ਫਾਊਂਡੇਸ਼ਨ ਦੇ ਰਿਸੋਰਸ ਪਰਸਨ ਆਨੰਦ ਝਾਅ ਨੇ ਵਿਦਿਆਰਥਣਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ-ਵੱਖ ਟੂਲਜ਼ ਅਤੇ ਉਨ੍ਹਾਂ ਦੀ ਵਿਹਾਰਕ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਕਸ਼ਾਪ ਦੇ ਪਹਿਲੇ ਦਿਨ ਵਿਦਿਆਰਥਣਾਂ ਨੂੰ ਏ.ਆਈ. ਤਕਨੀਕਾਂ, ਉਨ੍ਹਾਂ ਦੇ ਮਹੱਤਵ ਅਤੇ ਰੋਜ਼ਗਾਰ ਦੇ ਖੇਤਰ ਵਿਚ ਉਨ੍ਹਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ ਗਿਆ। ਦੂਜੇ ਦਿਨ ਵੱਖ-ਵੱਖ ਏ.ਆਈ. ਟੂਲਜ਼ ਦੀ ਵਿਹਾਰਕ ਸਿਖਲਾਈ ਦਿੱਤੀ ਗਈ। ਤੀਜੇ ਦਿਨ ਦਾ ਸੈਸ਼ਨ ਸਿੱਖਿਆ ਅਤੇ ਸਿਖਲਾਈ ਦੇ ਖੇਤਰ ਵਿਚ ਏ.ਆਈ. ਟੂਲਜ਼ ਦੀ ਵਰਤੋਂ ਨੂੰ ਸਮਰਪਿਤ ਰਿਹਾ। ਇਸ ਦੌਰਾਨ ਵਿਦਿਆਰਥਣਾਂ ਨੂੰ ਡਿਜੀਟਲ ਲਰਨਿੰਗ, ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਅਤੇ ਹੁਨਰ ਵਿਕਾਸ ਵਿਚ ਏ.ਆਈ. ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਹਾਰਕ ਜਾਣਕਾਰੀ ਦਿੱਤੀ ਗਈ। ਵਿਭਾਗ ਮੁਖੀ ਡਾ. ਇੰਦਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥਣਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਤਕਨੀਕੀ ਗਿਆਨ ਵਿਚ ਵਾਧਾ ਕਰਨ ਲਈ ਬਹੁਤ ਲਾਹੇਵੰਦ ਹਨ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥਣਾਂ ਦੇ ਹੁਨਰ, ਆਤਮ-ਵਿਸ਼ਵਾਸ ਅਤੇ ਰੋਜ਼ਗਾਰ ਪ੍ਰਾਪਤੀ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਪਲੇਸਮੈਂਟ ਇੰਚਾਰਜ ਡਾ. ਸਪਨਜੀਤ ਕੌਰ ਨੇ ਵਰਕਸ਼ਾਪ ਨੂੰ ਸਫਲ ਬਣਾਉਣ ਲਈ ਅਨੁਦੀਪ ਫਾਊਂਡੇਸ਼ਨ ਅਤੇ ਰਿਸੋਰਸ ਪਰਸਨ ਆਨੰਦ ਝਾਅ ਦਾ ਧੰਨਵਾਦ ਕੀਤਾ। ਵਰਕਸ਼ਾਪ ਦੌਰਾਨ ਪ੍ਰੋ. ਮੋਨਿਕਾ, ਪ੍ਰੋ. ਕਿਰਨ ਬਾਲਾ ਅਤੇ ਪ੍ਰੋ. ਨਵਜੋਤ ਕੌਰ ਦਾ ਵੀ ਵਿਸ਼ੇਸ਼ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਆਕਸਫੋਰਡ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਬਾਲ ਦਿਵਸ ਅਗਲੀ ਖ਼ਬਰ ਪ੍ਰਾਇਮਰੀ ਵਿੰਗ ਦੀਆਂ ਸਕੂਲੀ ਖੇਡਾਂ ‘ਚੋਂ ਖਾਲਸਾ ਸਕੂਲ ਦੇ ਖਿਡਾਰੀਆਂ ਨੇ ਹਾਸਲ ਕੀਤੀਆਂ ਜਿੱਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।