ਐਚ.ਐਮ.ਈ.ਐਲ. ਦੀ ਵਜ਼ੀਫ਼ਾ ਯੋਜਨਾ ਨਾਲ ਗ੍ਰਾਮੀਣ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲ ਰਹੀ ਨਵੀਂ ਉਡਾਣ
ਰਾਮਾਂ ਮੰਡੀ, 20 ਨਵੰਬਰ (ਤਰਸੇਮ ਸਿੰਗਲਾ)- ਪੇਂਡੂ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਚਪੀਸੀਐਲ-ਮਿੱਤਲ ਐਨਰਜੀ ਲਿਮਟਿਡ (ਐਚਐਮਈਐਲ) ਦੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਚਲਾਈ ਜਾ ਰਹੀ ਵਜ਼ੀਫ਼ਾ ਯੋਜਨਾ ਤਹਿਤ ਸਕੂਲ ਆਫ਼ ਐਮੀਨੈਂਸ, ਬੰਗੀ ਕਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 38 ਹੋਣਹਾਰ ਵਿਦਿਆਰਥੀਆਂ ਨੂੰ ਨਕਦ ਵਜ਼ੀਫ਼ੇ, ਲੈਪਟਾਪ ਅਤੇ ਟੇਬਲੇਟ ਪ੍ਰਦਾਨ ਕੀਤੇ ਗਏ। ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਐਚਐਮਈਐਲ ਦੇ ਮੀਤ ਪ੍ਰਧਾਨ (ਪੈਟਰੋਕੈਮੀਕਲ ਆਪਰੇਸ਼ਨਜ਼) ਦੇਵਿੰਦਰ ਮਿੱਤਲ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਰਾਮਾਂ ਮੰਡੀ, 20 ਨਵੰਬਰ (ਤਰਸੇਮ ਸਿੰਗਲਾ)- ਪੇਂਡੂ ਖੇਤਰਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਉਤਸ਼ਾਹਿਤ ਕਰਨ ਅਤੇ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਚਪੀਸੀਐਲ-ਮਿੱਤਲ ਐਨਰਜੀ ਲਿਮਟਿਡ (ਐਚਐਮਈਐਲ) ਦੀ ਗੁਰੂ ਗੋਬਿੰਦ ਸਿੰਘ ਰਿਫਾਈਨਰੀ ਵੱਲੋਂ ਚਲਾਈ ਜਾ ਰਹੀ ਵਜ਼ੀਫ਼ਾ ਯੋਜਨਾ ਤਹਿਤ ਸਕੂਲ ਆਫ਼ ਐਮੀਨੈਂਸ, ਬੰਗੀ ਕਲਾਂ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 38 ਹੋਣਹਾਰ ਵਿਦਿਆਰਥੀਆਂ ਨੂੰ ਨਕਦ ਵਜ਼ੀਫ਼ੇ, ਲੈਪਟਾਪ ਅਤੇ ਟੇਬਲੇਟ ਪ੍ਰਦਾਨ ਕੀਤੇ ਗਏ। ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਐਚਐਮਈਐਲ ਦੇ ਮੀਤ ਪ੍ਰਧਾਨ (ਪੈਟਰੋਕੈਮੀਕਲ ਆਪਰੇਸ਼ਨਜ਼) ਦੇਵਿੰਦਰ ਮਿੱਤਲ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਦੇਵਿੰਦਰ ਮਿੱਤਲ ਨੇ ਕਿਹਾ ਕਿ ਰਿਫ਼ਾਈਨਰੀ ਵੱਲੋਂ ਆਪਣੇ ਆਲੇ-ਦੁਆਲੇ ਦੇ ਪਿੰਡਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੈਪਟਾਪ ਅਤੇ ਟੇਬਲੇਟ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਨਵੇਂ ਮੌਕਿਆਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਐਚਐਮਈਐਲ ਵੱਲੋਂ ਸੀਐਸਆਰ ਤਹਿਤ 59 ਪਿੰਡਾਂ ਦੇ 1 15 ਸਰਕਾਰੀ ਸਕੂਲਾਂ ਵਿਚ ਕਰੀਬ 21 ਹਜ਼ਾਰ ਵਿਦਿਆਰਥੀਆਂ ਦੀ ਸਿੱਖਿਆ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਬਾਰ੍ਹਵੀਂ ਜਮਾਤ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਨੂੰ ਕ੍ਰਮਵਾਰ 75 ਹਜ਼ਾਰ, 65 ਹਜ਼ਾਰ ਅਤੇ 55 ਹਜ਼ਾਰ ਰੁਪਏ ਦੇ ਵਜ਼ੀਫ਼ੇ ਤੇ ਲੈਪਟਾਪ ਦਿੱਤੇ ਗਏ, ਜਦਕਿ 85 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ 29 ਵਿਦਿਆਰਥੀਆਂ ਨੂੰ 40-40 ਹਜ਼ਾਰ ਰੁਪਏ ਦਿੱਤੇ ਗਏ। ਦਸਵੀਂ ਜਮਾਤ ਦੇ ਪਹਿਲੇ ਤਿੰਨ ਵਿਦਿਆਰਥੀਆਂ ਨੂੰ ਕ੍ਰਮਵਾਰ 60 ਹਜ਼ਾਰ, 50 ਹਜ਼ਾਰ ਅਤੇ 40 ਹਜ਼ਾਰ ਰੁਪਏ ਦੇ ਨਾਲ ਟੇਬਲੇਟ ਅਤੇ ਹੋਰ ਤਿੰਨ ਵਿਦਿਆਰਥੀਆਂ ਨੂੰ 30-30 ਹਜ਼ਾਰ ਰੁਪਏ ਦੇ ਵਜ਼ੀਫ਼ੇ ਦਿੱਤੇ ਗਏ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਐਚਐਮਈਐਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਪ੍ਰਿੰਸੀਪਲ ਡੀ.ਕੇ. ਗੋਇਲ, ਪੰਚਾਇਤ ਮੈਂਬਰ, ਸਕੂਲ ਪ੍ਰਬੰਧਨ ਕਮੇਟੀ ਦੇ ਨੁਮਾਇੰਦੇ, ਐਚਐਮਈਐਲ ਦੇ ਸੀਐਸਆਰ ਵਿਭਾਗ ਦੇ ਡੀਜੀਐਮ ਵਿਸ਼ਵ ਮੋਹਨ ਪ੍ਰਸਾਦ ਅਤੇ ਸਕੂਲ ਸਟਾਫ਼ ਹਾਜ਼ਰ ਸੀ।