20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜਥੇਦਾਰ ਬਾਬਾ ਟੇਕ ਸਿੰਘ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣੇ ਜਾਣ ’ਤੇ ਸ਼ੁੱਭਕਾਮਨਾਵਾਂ

ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ। ਜਨਰਲ ਇਜਲਾਸ ਚ ਸ਼ਮੂਲੀਅਤ ਉਪਰੰਤ ਇੱਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਦੌਰਾਨ ਪੰਥਕ ਕਾਰਜਾਂ, ਧਰਮ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਸਦਕਾ ਹੀ ਸਮੁੱਚੇ ਹਾਊਸ ਨੇ ਉਨ੍ਹਾਂ ‘ਤੇ ਮੁੜ ਭਰੋਸਾ ਪ੍ਰਗਟਾਇਆ ਹੈ।

ਅਜੀਤ ਡੈਸਕ 21-11-2026
ਤਲਵੰਡੀ ਸਾਬੋ, 20 ਨਵੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਹਨ। ਜਨਰਲ ਇਜਲਾਸ ਚ ਸ਼ਮੂਲੀਅਤ ਉਪਰੰਤ ਇੱਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਿਛਲੇ ਸਮੇਂ ਦੌਰਾਨ ਪੰਥਕ ਕਾਰਜਾਂ, ਧਰਮ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਸਦਕਾ ਹੀ ਸਮੁੱਚੇ ਹਾਊਸ ਨੇ ਉਨ੍ਹਾਂ ‘ਤੇ ਮੁੜ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਨਵੀਂ ਚੁਣੀ ਗਈ ਟੀਮ ਸਿੱਖ ਕੌਮ ਦੀ ਚੜ੍ਹਦੀਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕਾਰਜ ਕਰੇਗੀ। ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਚੁਣੇ ਜਾਣ ਤੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਅੰਤ੍ਰਿਗ ਕਮੇਟੀ ਮੈਂਬਰ ਬਣਾਏ ਗਏ ਹਲਕਾ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੋਹਣ ਸਿੰਘ ਬੰਗੀ ਨੂੰ ਵੀ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੀ ਹੋਰ ਚੜ੍ਹਦੀਕਲਾ ਚ ਉਨ੍ਹਾਂ ਦਾ ਯੋਗਦਾਨ ਵੀ ਸ਼ਲਾਘਾਯੋਗ ਹੋਵੇਗਾ। ਸਿੰਘ ਸਾਹਿਬ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬ ਸਮੁੱਚੀ ਨਵੀਂ ਚੁਣੀ ਗਈ ਲੀਡਰਸ਼ਿਪ ਨੂੰ ਪੰਥਕ ਸੇਵਾਵਾਂ ਨਿਭਾਉਣ ਦਾ ਬਲ ਬਖ਼ਸ਼ਣ।
ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਮਨੁੱਖੀ ਗਤੀਵਿਧੀਆਂ ਕਾਰਨ ਬਦਲ ਰਹੇ ਵਿਸ਼ਵ ਪਰਿਵੇਸ਼ ਵਿਚ ਸੁਰੱਖਿਆ ਦੀ ਪੁਨਰਕਲਪਨਾ’ ਵਿ... ਅਗਲੀ ਖ਼ਬਰ ਰੰਗਾਂ ਦੇ ਜਾਦੂਗਰ ਸੋਭਾ ਸਿੰਘ ਨੂੰ 125ਵੀਂ ਸ਼ਰਧਾਂਜਲੀ ਸਮੇਂ ਬਾਲਿਆਂਵਾਲੀ ਵਿਖੇ 150 ਬਾਲ ਕਲਾਕਾਰਾਂ ਨੇ ਕਾਗਜ਼ਾਂ ’ਤੇ ਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।