21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੇਡਾਂ ਵਤਨ ਪੰਜਾਬ ਦੀਆਂ ਸੂਬਾ ਪੱਧਰੀ ਬੈਡਮਿੰਟਨ ਦੇ ਵੱਖ-ਵੱਖ ਉਮਰ ਵਰਗਾਂ ਵਿਚ ਝੰਡੂਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਜਿੱਤਿਆ ਸੋਨਾ, ਚਾਂਦੀ ਤੇ ਤਾਂਬਾ

ਭੁੱਚੋ ਮੰਡੀ, 21 ਨਵੰਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਔਰਤਾਂ ਦੇ ਬੈਡਮਿੰਟਨ ਦੇ ਵੱਖ-ਵੱਖ ਉਮਰ ਵਰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂਕੇ ਦੀ ਇੰਚਾਰਜ ਸਮੇਤ 2 ਹੋਰਨਾਂ ਅਧਿਆਪਕਾਵਾਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਐਲ.

ਸੂਬਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਜੇਤੂ ਅਧਿਆਪਕਾਵਾਂ ਦਾ ਝੰਡੂਕੇ ਸਕੂਲ ਵਿਖੇ ਪਹੁੰਚਣ ’ਤੇ ਸੁਆਗਤ ਕਰਦੇ ਹੋਏ ਪੰਚਾਇਤੀ ਨੁਮਾਇੰਦੇ ਅਤੇ ਪਤਵੰਤੇ। ਤਸਵੀਰ: ਪਰਵਿੰਦਰ ਸਿੰਘ ਜੌੜਾ 22-11-2026
ਭੁੱਚੋ ਮੰਡੀ, 21 ਨਵੰਬਰ (ਪਰਵਿੰਦਰ ਸਿੰਘ ਜੌੜਾ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੂਬਾ ਪੱਧਰੀ ਔਰਤਾਂ ਦੇ ਬੈਡਮਿੰਟਨ ਦੇ ਵੱਖ-ਵੱਖ ਉਮਰ ਵਰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਡੂਕੇ ਦੀ ਇੰਚਾਰਜ ਸਮੇਤ 2 ਹੋਰਨਾਂ ਅਧਿਆਪਕਾਵਾਂ ਨੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਐਲ. ਬੀ. ਐਸ. ਕਾਲਜ ਬਰਨਾਲਾ ਵਿਖੇ ਹੋਏ ਸੂਬਾ ਪੱਧਰੀ ਬੈਡਮਿੰਟਨ ਔਰਤਾਂ ਦੇ ਮੁਕਾਬਲਿਆਂ ਵਿਚ 51-60 ਉਮਰ ਵਰਗ ਵਿਚ ਸਕੂਲ ਇੰਚਾਰਜ ਜਗਦੀਪ ਕੌਰ ਨੇ ਸੋਨੇ ਦਾ ਤਗਮਾ ਜਿੱਤਿਆ ਹੈ। 31-40 ਸਾਲ ਉਮਰ ਵਰਗ ਵਿਚ ਅਧਿਆਪਕਾ ਰਮਨਦੀਪ ਕੌਰ ਨੇ ਚਾਂਦੀ ਦਾ ਤਗਮਾ ਅਤੇ 41-50 ਉਮਰ ਵਰਗ ਵਿਚ ਪ੍ਰਦੀਪ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਇਨ੍ਹਾਂ ਜੇਤੂ ਰਹੀਆਂ ਅਧਿਆਪਕਾਵਾਂ ਨੇ ਦਰਸਾ ਦਿੱਤਾ ਹੈ ਕਿ ਬੈਡਮਿੰਟਨ ਦੀ ਖੇਡ ਪ੍ਰਤੀ ਉਨ੍ਹਾਂ ਵਿਚ ਕਿੰਨਾ ਲਗਾਅ ਹੈ। ਇਹ ਵੀ ਕਿ ਖੇਡਾਂ ਵਿਚ ਭਾਗ ਲੈਣ ਅਤੇ ਜਿੱਤ ਪ੍ਰਾਪਤ ਕਰਨ ਵਿਚ ਉਮਰ ਆੜੇ ਨਹੀਂ ਆਉਂਦੀ, ਸਗੋਂ ਇਕਾਗਰਤਾ ਅਤੇ ਦ੍ਰਿੜ ਇਰਾਦਿਆਂ ਨਾਲ ਹਰ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਸਕੂਲ ਪਹੁੰਚਣ ‘ਤੇ ਪੰਚਾਇਤ ਅਤੇ ਪਤਵੰਤਿਆਂ ਵਲੋਂ ਇਨ੍ਹਾਂ ਤਗਮਾ ਜੇਤੂ ਤਿੰਨੋਂ ਅਧਿਆਪਕਾਵਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਮੌਕੇ ਅਧਿਆਪਕ ਰਣਧੀਰ ਸਿੰਘ ਜੌੜਾ ਜੋ ਖ਼ੁਦ ਵਧੀਆ ਅਥਲੀਟ ਅਤੇ ਕ੍ਰਿਕਟਰ ਹੈ, ਨੇ ਵਿਦਿਆਰਥੀਆਂ ਨੂੰ ਆਪਣੀਆਂ ਅਧਿਆਪਕਾਵਾਂ ਤੋਂ ਸੇਧ ਲੈ ਕੇ ਖੇਡ, ਵਿੱਦਿਅਕ ਅਤੇ ਸੱਭਿਆਚਾਰਕ ਮੁਕਾਬਲਿਆਂ ਵਿਚ ਪ੍ਰਾਪਤੀਆਂ ਕਰਨ ਲਈ ਪ੍ਰੇਰਿਆ। ਇਸ ਮੌਕੇ ਸਰਪੰਚ ਭੁਪਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਕਰਨ ਸਿੰਘ, ਮੈਂਬਰ ਜਗਸੀਰ ਸਿੰਘ, ਲਾਲ ਬਹਾਦਰ ਸ਼ਾਸਤਰੀ ਅਤੇ ਹੋਰ ਪਤਵੰਤੇ ਮੌਜੂਦ ਸਨ।
ਪਿਛਲੀ ਖ਼ਬਰ ਠੰਢ ਤੇ ਸ਼ੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ-ਡੀ.ਸੀ. ਅਗਲੀ ਖ਼ਬਰ ਸਵੀਪ ਗਤੀਵਿਧੀਆਂ ਤਹਿਤ ਕੁਇਜ਼ ਅਤੇ ਲੇਖ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।