21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

-ਦਿਆਲਪੁਰਾ ਮਿਰਜ਼ਾ ਜ਼ਮੀਨੀ ਵਿਵਾਦ- ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਪਰਿਵਾਰਾਂ ਦਾ ਸੰਘਰਸ਼ ਸੱਤਵੇਂ ਦਿਨ ’ਚ ਦਾਖਲ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਚੱਲ ਰਹੇ ਜ਼ਮੀਨ ਮਾਮਲੇ ਨੂੰ ਲੈ ਕੇ ਕੁਝ ਪਰਿਵਾਰਾਂ ਦਾ ਸੰਘਰਸ਼ ਅੱਜ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਿਆ। ਪੀੜਤ ਪਰਿਵਾਰਾਂ ਦੇ ਮੈਂਬਰ ਜਲ ਘਰ ਦੀ ਟੈਂਕੀ ‘ਤੇ ਦਿਨ-ਰਾਤ ਡਟੇ ਹੋਏ ਹਨ ਅਤੇ ਹੇਠਾਂ ਧਰਨਾ ਚੱਲ ਰਿਹਾ ਹੈ।

ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੱਲਬਾਤ ਕਰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਪ੍ਰਦਰਸ਼ਨਕਾਰੀ। ਤਸਵੀਰ: ਸੁਖਪਾਲ ਸਿੰਘ ਸੋਨੀ 22-11-2026
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਚੱਲ ਰਹੇ ਜ਼ਮੀਨ ਮਾਮਲੇ ਨੂੰ ਲੈ ਕੇ ਕੁਝ ਪਰਿਵਾਰਾਂ ਦਾ ਸੰਘਰਸ਼ ਅੱਜ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਿਆ। ਪੀੜਤ ਪਰਿਵਾਰਾਂ ਦੇ ਮੈਂਬਰ ਜਲ ਘਰ ਦੀ ਟੈਂਕੀ ‘ਤੇ ਦਿਨ-ਰਾਤ ਡਟੇ ਹੋਏ ਹਨ ਅਤੇ ਹੇਠਾਂ ਧਰਨਾ ਚੱਲ ਰਿਹਾ ਹੈ। ਅੱਜ ਵੀ ਸਿਆਸੀ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਗਵਾ ਕੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ।ਇਸ ਮਾਮਲੇ ਨੂੰ ਲੈ ਕੇ ਬਣੀ ਸੰਘਰਸ਼ ਕਮੇਟੀ ਨਾਲ ਪ੍ਰਸ਼ਾਸਨ ਦੀ ਪਿਛਲੇ ਦੋ ਦਿਨਾ ਤੋਂ ਚੱਲ ਰਹੀ ਗੱਲਬਾਤ ਦਾ ਕੋਈ ਸਿੱਟਾ ਨਹੀਂ ਨਿਕਲਿਆ। ਅੱਜ ਵੀ ਸਵੇਰ ਸਮੇਂ ਪ੍ਰਸ਼ਾਸਨਿਕ ਅਤੇ ਮਾਲ ਵਿਭਾਗ ਦੇ ਅਧਿਕਾਰੀ ਧਰਨੇ ਵਾਲੀ ਥਾਂ ‘ਤੇ ਪਹੁੰਚੇ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ ਧਾਲੀਵਾਲ, ਮਨੋਜ ਕੁਮਾਰ ਡੀ.ਐਸ.ਪੀ. ਫੂਲ, ਥਾਣਾ ਇੰਚਾਰਜ ਪਰਬਤ ਸਿੰਘ, ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਅਤੇ ਸੰਘਰਸ਼ ਕਮੇਟੀ, ਪੀੜਤ ਪਰਿਵਾਰਾਂ ਅਤੇ ਵਿਰੋਧੀ ਧਿਰ ਵਿਚਕਾਰ ਗੱਲਬਾਤ ਸਾਰਾ ਦਿਨ ਚਲਦੀ ਰਹੀ। ਇਸ ਦੌਰਾਨ ਕੁਝ ਗੱਲਾਂ ‘ਤੇ ਸਹਿਮਤੀ ਨਹੀਂ ਬਣਨ ਕਾਰਨ ਸੰਘਰਸ਼ ਜਿਉ ਦਾ ਤਿਉ ਜਾਰੀ ਹੈ। ਮਾਮਲਾ ਦਾ ਹੱਲ ਨਾਲ ਹੋਣ ਦੇ ਰੋਸ ਵਿਚ ਸੰਘਰਸ਼ ਕਮੇਟੀ ਵਲੋਂ 23 ਨਵੰਬਰ ਦਿਨ ਸੋਮਵਾਰ ਨੂੰ ਸਬ ਤਹਿਸੀਲ ਕੰਪਲੈਕਸ ਭਗਤਾ ਭਾਈਕਾ ਦੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਜਿੰਨਾਂ ਚਿਰ ਟੈਂਕੀ ‘ਤੇ ਚੜ੍ਹੇ ਪੀੜਤ ਪਰਿਵਾਰਾਂ ਨੂੰ ਬਣਦਾ ਹੱਕ ਅਤੇ ਇਨਸਾਫ਼ ਨਹੀਂ ਮਿਲ ਜਾਂਦਾ, ਉਦੋਂ ਤੱਕ ਉਹ ਟੈਂਕੀ ਤੋਂ ਹੇਠਾਂ ਨਹੀਂ ਉੱਤਰਨਗੇ ਅਤੇ ਇਹ ਧਰਨਾ ਦਿਨ-ਰਾਤ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ 26 ਨਵੰਬਰ ਨੂੰ ਬਠਿੰਡਾ ਡੀ.ਸੀ. ਦਫ਼ਤਰ ਅੱਗੇ ਹੋਵੇਗੀ ਵਿਸ਼ਾਲ ਕਿਸਾਨ ਕਾਨ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਗੁਰਪ੍ਰੀਤ ਸਿੰਘ ਝੱਬਰ ਸ਼ੁਕਰਾਨੇ ਵਜੋਂ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।