25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੁਖਬੀਰ ਸਿੰਘ ਬਾਦਲ ਅੱਜ ਰਾਮਾਂ ਮੰਡੀ ਵਿਖੇ ਵਪਾਰੀਆਂ ਨਾਲ ਕਰਨਗੇ ਵਿਸ਼ੇਸ਼ ਮੀਟਿੰਗ

ਰਾਮਾਂ ਮੰਡੀ, 24 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਕਾਰੋਬਾਰੀ ਮੁੱਦਿਆਂ ਨੂੰ ਸੁਣਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅੱਜ 25 ਨਵੰਬਰ ਨੂੰ ਆਰਤੀ ਮੈਰਿਜ ਪੈਲੇਸ ਰਾਮਾਂ ਮੰਡੀ ਵਿਖੇ ਸਵੇਰੇ 11 ਵਜੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਅਜੀਤ ਡੈਸਕ 25-11-2026
ਰਾਮਾਂ ਮੰਡੀ, 24 ਨਵੰਬਰ (ਤਰਸੇਮ ਸਿੰਗਲਾ)-ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਕਾਰੋਬਾਰੀ ਮੁੱਦਿਆਂ ਨੂੰ ਸੁਣਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅੱਜ 25 ਨਵੰਬਰ ਨੂੰ ਆਰਤੀ ਮੈਰਿਜ ਪੈਲੇਸ ਰਾਮਾਂ ਮੰਡੀ ਵਿਖੇ ਸਵੇਰੇ 11 ਵਜੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਅਤੇ ਵਿਧਾਨਸਭਾ ਉਮੀਦਵਾਰ ਸ੍ਰ. ਰਵੀਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਮੀਟਿੰਗ ਪਾਰਟੀ ਪ੍ਰਧਾਨ ਦੇ ਵਿਜ਼ਨ ’ਤੁਹਾਡੀ ਗੱਲ, ਪੰਜਾਬ ਦਾ ਕੱਲ੍ਹ’ ਤਹਿਤ ਕੀਤੀ ਜਾ ਰਹੀ ਹੈ। ਇਸ ਦੌਰਾਨ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ, ਕਾਰੋਬਾਰੀ ਚੁਣੌਤੀਆਂ ਅਤੇ ਕੀਮਤੀ ਸੁਝਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮਕਸਦ ਵਪਾਰ ਅਤੇ ਉਦਯੋਗਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੇ ਆਰਥਿਕ ਵਿਕਾਸ ਲਈ ਵਪਾਰੀ ਵਰਗ ਦੇ ਵਿਚਾਰ ਜਾਣਨਾ ਹੈ। ਉਨ੍ਹਾਂ ਇਲਾਕੇ ਦੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕਾਂਗਰਸ ਵਲੋਂ ਰਾਜਾ ਵੜਿੰਗ ਦੀ ਅਗਵਾਈ ਵਿਚ ਗੋਨਿਆਣਾ ਵਿਚ ਇਨਸਾਫ਼ ਮਾਰਚ ਅੱਜ ਅਗਲੀ ਖ਼ਬਰ ਔਰਤ ਸਮੇਤ ਦੋ ਜਣਿਆਂ ਨੂੰ ਸਹਾਰਾ ਸੰਸਥਾ ਵਲੋਂ ਹਸਪਤਾਲ ਦਾਖ਼ਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।