ਮਹਿਲਾ ਪੁਲਿਸ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ਵਿਚ 3 ਔਰਤਾਂ ਅਤੇ ਪਤੀ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੁਝ ਨਾਮਾਲੂਮ ਵਿਅਕਤੀਆਂ ਨੂੰ ਵੀ ਕੀਤਾ ਸ਼ਾਮਿਲ
ਬਠਿੰਡਾ, 24 ਨਵੰਬਰ (ਵੀਰਪਾਲ ਸਿੰਘ)-ਮਹਿਲਾ ਪੁਲਿਸ ਕਾਂਸਟੇਬਲ ਨਾਲ ਉਸ ਦੇ ਸਹੁਰਾ ਪਰਿਵਾਰ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪੀੜ੍ਹਤਾਂ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਸਮੇਤ ਅੱਠ ਵਿਅਕਤੀਆਂ ਅਤੇ ਕੁਝ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦਰਜ ਕੀਤੇ ਗਏ ਮੁਲਜ਼ਮਾਂ ਵਿਚ ਤਿੰਨ ਔਰਤਾਂ ਵੀ ਸ਼ਾਮਲ ਹਨ।
ਅਜੀਤ ਡੈਸਕ
25-11-2026