25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਬਹਿਮਣ ਦੀਵਾਨਾ ਰਜਵਾਹਾ ’ ਚ ਪਾੜ ਪੈਣ ਕਾਰਨ ਚੁੱਘੇ ਕਲਾਂ ਦੇ ਕਿਸਾਨਾਂ ਦੀ 100 ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬੀ

ਬੱਲੂਆਣਾ, 24 ਨਵੰਬਰ (ਗੁਰਨੈਬ ਸਾਜਨ): ਬਹਿਮਣ ਦੀਵਾਨਾ ਰਜਵਾਹਾ ਵਿਚ ਅੱਜ ਸਵੇਰੇ ਪਾੜ ਪੈ ਜਾਣ ਕਾਰਨ ਚੁੱਘੇ ਕਲਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਜਗਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਬਹਿਮਣ ਦੀਵਾਨਾ ਰਜਵਾਹਾ ਚੁੱਘੇ ਕਲਾਂ ਪਿੰਡ ਤੋਂ ਕਿੱਲੋਮੀਟਰ ਦੀ ਦੂਰੀ ’ਤੇ ਰਜਵਾਹੇ ’ਚ ਪਿੱਛੇ ਤੋਂ ਪਾਣੀ ਦਾ ਵਹਾਅ ਵਧਣ ਕਾਰਨ 100 ਫੁੱਟ ਪਾੜ ਪੈਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ’ਚ ਨੁਕਸਾਨੀ ਗਈ ਹੈ। ਜਿਸ ਕਰਕੇ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

ਅਜੀਤ ਡੈਸਕ 25-11-2026
ਬੱਲੂਆਣਾ, 24 ਨਵੰਬਰ (ਗੁਰਨੈਬ ਸਾਜਨ): ਬਹਿਮਣ ਦੀਵਾਨਾ ਰਜਵਾਹਾ ਵਿਚ ਅੱਜ ਸਵੇਰੇ ਪਾੜ ਪੈ ਜਾਣ ਕਾਰਨ ਚੁੱਘੇ ਕਲਾਂ ਦੇ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਜਗਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਬਹਿਮਣ ਦੀਵਾਨਾ ਰਜਵਾਹਾ ਚੁੱਘੇ ਕਲਾਂ ਪਿੰਡ ਤੋਂ ਕਿੱਲੋਮੀਟਰ ਦੀ ਦੂਰੀ ’ਤੇ ਰਜਵਾਹੇ ’ਚ ਪਿੱਛੇ ਤੋਂ ਪਾਣੀ ਦਾ ਵਹਾਅ ਵਧਣ ਕਾਰਨ 100 ਫੁੱਟ ਪਾੜ ਪੈਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਕਣਕ ਦੀ ਫ਼ਸਲ ਪਾਣੀ ’ਚ ਨੁਕਸਾਨੀ ਗਈ ਹੈ। ਜਿਸ ਕਰਕੇ ਕਿਸਾਨਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਇਸ ਸੰਬੰਧੀ ਚੁੱਘੇ ਕਲਾਂ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਜਵਾਹੇ ’ਚ 100 ਫੁੱਟ ਪਾੜ ਪੈਣ ਕਰਕੇ ਸੈਂਕੜੇ ਏਕੜ ਕਣਕ ਦੀ ਫ਼ਸਲ ਵਿਚ 2-2 ਫੁੱਟ ਪਾਣੀ ਭਰ ਗਿਆ ਹੈ। ਉਸ ਦੀ ਚਾਰ ਏਕੜ ਕਣਕ ਦੀ ਫ਼ਸਲ ਵਿਚ ਪਾਣੀ ਭਰਨ ਕਾਰਨ ਪੂਰੀ ਦੀ ਪੂਰੀ ਫ਼ਸਲ ਨੁਕਸਾਨੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਜਵਾਹਾ ਤਿੰਨ ਵਾਰ ਪਹਿਲਾਂ ਵੀ ਇਸ ਜਗ੍ਹਾ ਦੇ ਆਸ-ਪਾਸ ਟੁੱਟ ਚੁੱਕਾ ਹੈ। ਤਿੰਨੇ ਵਾਰ ਹੀ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਨਹਿਰੀ ਵਿਭਾਗ ਦੇ ਅਧਿਕਾਰੀ ਸਵੇਰ ਸਮੇਂ ਪਾੜ ਦੇਖਕੇ ਇਹ ਕਹਿਕੇ ਮੁੜ ਗਏ ਕਿ ਪਾਣੀ ਦਾ ਵਹਾਅ ਘਟਾਇਆ ਜਾਵੇਗਾ, ਪਰ ਸ਼ਾਮ ਤੱਕ ਪਾਣੀ ਦਾ ਵਹਾਅ ਜ਼ਿਆਦਾ ਨਹੀਂ ਘਟਿਆ ਸੀ। ਉਨ੍ਹਾਂ ਦੱਸਿਆ ਕਿ ਸਰਦਾਰਾ ਸਿੰਘ ਦੇ ਖੇਤ ’ਚ ਪਾੜ ਪੈਣ ਕਰਕੇ ਉਸਦੀ ਚਾਰ ਏਕੜ ਮਹਿੰਗੇ ਭਾਅ ਠੇਕੇ ’ਤੇ ਲਈ ਜ਼ਮੀਨ ਵਿਚ ਬੀਜੀ ਕਣਕ ਦੀ ਫ਼ਸਲ ਵਿਚ ਪਾਣੀ ਭਰ ਗਿਆ ਹੈ। ਬਾਕੀ ਜ਼ਿਆਦਾਤਰ ਕਿਸਾਨਾਂ ਨੇ ਜ਼ਮੀਨ ਮਹਿੰਗੇ ਭਾਅ ਠੇਕੇ ’ਤੇ ਲੈਕੇ ਕਣਕ ਦੀ ਬਿਜਾਈ ਕੀਤੀ ਸੀ, ਦੂਰ-ਦੂਰ ਤੱਕ ਖੇਤਾਂ ’ਚ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਸੀ। ਇਸ ਸੰਬੰਧੀ ਜਦੋਂ ਨਹਿਰੀ ਵਿਭਾਗ ਦੇ ਐਕਸੀਅਨ ਜਗਮੀਤ ਸਿੰਘ ਨਾਲ ਫ਼ੋਨ ’ਤੇ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਖ਼ਬਰ ਲਿਖੇ ਜਾਣ ਤੱਕ ਰਜਵਾਹੇ ਦਾ ਪਾਣੀ ਖੇਤਾਂ ਵੱਲ ਵਹਿ ਰਿਹਾ ਸੀ।
ਪਿਛਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਮਹਿਲਾ ਪੁਲਿਸ ਕਾਂਸਟੇਬਲ ਨਾਲ ਕੁੱਟਮਾਰ ਦੇ ਮਾਮਲੇ ਵਿਚ 3 ਔਰਤਾਂ ਅਤੇ ਪਤੀ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੁਝ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।