ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਕੋਟਸ਼ਮੀਰ, 24 ਨਵੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦਾ ਅਗਾਜ਼ ਸ੍ਰੀ ਜਪੁਜੀ ਸਾਹਿਬ ਦੇ ਪਾਠ, ਸ਼ਬਦ ਕੀਰਤਨ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ-ਬੇਨਤੀ ਨਾਲ ਹੋਇਆ।
ਸ
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਮੇਂ ਸਟੇਜ ’ਤੇ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। ਤਸਵੀਰ: ਰਣਜੀਤ ਸਿੰਘ ਬੁੱਟਰ
25-11-2026
ਕੋਟਸ਼ਮੀਰ, 24 ਨਵੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ, ਕੋਟਸ਼ਮੀਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ। ਪ੍ਰੋਗਰਾਮ ਦਾ ਅਗਾਜ਼ ਸ੍ਰੀ ਜਪੁਜੀ ਸਾਹਿਬ ਦੇ ਪਾਠ, ਸ਼ਬਦ ਕੀਰਤਨ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ-ਬੇਨਤੀ ਨਾਲ ਹੋਇਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਬਾਖੂਬੀ ਪੇਸ਼ ਕੀਤਾ। ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਅਮਨਦੀਪ ਕੌਰ ਢਿੱਲੋਂ, ਰਾਜਿੰਦਰ ਕੌਰ, ਜੁਪਿੰਦਰ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਬੇਅੰਤ ਕੌਰ, ਅੰਮ੍ਰਿਤ ਪਾਲ ਕੌਰ ਅਤੇ ਸ਼ਿਵਾਨੀ ਦੀ ਅਗਵਾਈ ਹੇਠ ‘ਕਲਿ ਤਾਰਨ ਗੁਰੂ ਨਾਨਕ ਆਇਆ’ ਸ਼ਬਦ ਉੱਤੇ ਮਨਮੋਹਕ ਕੋਰੀਓਗ੍ਰਾਫੀ ਪੇਸ਼ ਕਰਕੇ ਹਾਜ਼ਰੀਨ ਦਾ ਮਨ ਮੋਹ ਲਿਆ। ਪ੍ਰੀ-ਨਰਸਰੀ ਦੇ ਨਿੱਕੇ-ਨਿੱਕੇ ਬੱਚਿਆਂ ਨੇ ਸਟੇਜ ਤੋਂ ਫਤਹਿ ਦੀ ਸਾਂਝ ਪਾ ਕੇ ਸਭ ਦਾ ਵਿਸ਼ੇਸ਼ ਧਿਆਨ ਖਿੱਚਿਆ। ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਗੁਰਪ੍ਰੀਤ ਕੌਰ ਅਤੇ ਪੂਜਾ ਦੀ ਅਗਵਾਈ ਹੇਠ ‘ਉੱਚਾ ਦਰ ਬਾਬੇ ਨਾਨਕ ਦਾ’ ਗੀਤ ਉੱਤੇ ਬਹੁਤ ਹੀ ਪ੍ਰਭਾਵਸ਼ਾਲੀ ਕੋਰੀਓਗ੍ਰਾਫੀ ਪੇਸ਼ ਕੀਤੀ। ਇਸ ਮੌਕੇ ਵਿਦਿਆਰਥਣਾਂ ਨਿਮਰਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਗੁਰੂ ਸਾਹਿਬ ਦੇ ਜੀਵਨ ਅਤੇ ਮਹਾਨ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਿੰਸੀਪਲ ਜਸਵਿੰਦਰ ਸਿੰਘ ਬਰੇ ਨੇ ਸਮਾਗਮ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਨੂੰ ਤਿਆਰ ਕਰਵਾਉਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ।