ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ਵਿਚ ਮਹਿਰਾਜ ਵਿਖੇ ਲੱਡੂ ਵੰਡੇ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ- ਹਰਿੰਦਰ ਮਹਿਰਾਜ
ਮਹਿਰਾਜ, 25 ਨਵੰਬਰ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਮੁੱਖ ਕੋਟਲੀ ਬਾਜ਼ਾਰ ਵਿਚ ਅਕਾਲੀ-ਭਾਜਪਾ ਗਠਜੋੜ ਹੋਣ ਦੀ ਖੁਸ਼ੀ ਵਿਚ ਹਲਕਾ ਫਰੀਦਕੋਟ ਦੇ ਇੰਚਾਰਜ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਲੱਡੂ ਵੰਡੇ ਗਏ। ਇਸ ਮੌਕੇ ਹਰਿੰਦਰ ਮਹਿਰਾਜ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰੇਗਾ ਅਤੇ ਦੋਂਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਅਜੀਤ ਡੈਸਕ
26-11-2026