ਵਿਧਾਨ ਸਭਾ ਦੀਆਂ ਵੋਟਾਂ ਲਈ ਸਰਗਰਮੀਆਂ ਤੇਜ਼ ਕਰਦਿਆ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਹਰਰਾਏਪੁਰ ਵਿਖੇ ਕੀਤੀ ਮੀਟਿੰਗ
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਦੀਵਾਨ ਸਿੰਘ ਡਿੱਖ ਪਾਰਟੀ ਦੇ ੲੰਜੇਡਿਆਂ ਤੇ ਵਿਚਾਰ ਚਰਚਾ ਕੀਤੀ ਗਈ।
ਸ਼
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਿੰਡ ਹਰਰਾਏਪੁਰ ਵਿਖੇ ਇੱਕ ਮੀਟਿੰਗ ਦੌਰਾਨ। ਤਸਵੀਰ : ਲਛਮਣ ਦਾਸ ਗਰਗ
26-11-2026
ਗੋਨਿਆਣਾ, 25 ਨਵੰਬਰ (ਲਛਮਣ ਦਾਸ ਗਰਗ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਅਧੀਨ ਪੈਂਦੇ ਪਿੰਡ ਹਰਰਾਏਪੁਰ ਵਿਖੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਦੀਵਾਨ ਸਿੰਘ ਡਿੱਖ ਪਾਰਟੀ ਦੇ ੲੰਜੇਡਿਆਂ ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਜੁੱਟ ਹੋਣਾ ਚਾਹੀਦਾ ਹੈ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ, ਉਨ੍ਹਾਂ ਕਿਹਾ ਪੰਜਾਬ ਵਿਚ ਵਗਦੇ ਨਸ਼ਿਆਂ ਦੇ ਦਰਿਆਵਾਂ ਨੂੰ ਠੱਲ੍ਹ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਰਕਾਰ ਬਣਾਉਣੀ ਚਾਹੀਦੀ ਹੈ ਤਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ, ਪਿਛਲੀ ਦਿਨ੍ਹਾਂ ਵਿਚ ਸਾਡੇ ਪਾਰਟੀ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਦਿੱਲੀ ਸੰਸਦ ਦੇ ਬਾਹਰ 20 ਨਵੰਬਰ ਨੂੰ ਰੋਸ ਮਾਰਚ ਕੀਤਾ ਗਿਆ ਸੀ ਉਹ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਾਉਣ ਲਈ ਭਾਰਤ ਸਰਕਾਰ ਨੂੰ ਮੈਮੋਰੰਡਮ ਦਿੱਤਾ ਗਿਆ ਸੀ। ਡਿੱਖ ਨੇ ਕਿਹਾ ਜੋ ਸਰਕਾਰਾਂ ਦਿੱਲੀ ਤੋਂ ਚੱਲਦੀਆਂ ਹਨ ਉਹ ਪੰਜਾਬ ਦਾ ਕਦੇ ਵੀ ਭਲਾ ਨਹੀਂ ਕਰ ਸਕਦੀਆਂ ਅਤੇ 2 ਦਸੰਬਰ ਤੋਂ ਹੁਕਮ ਨਾਮੇ ਤੋਂ ਭਗੌੜੇ ਲੋਕਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ ਕਿਉਂਕਿ ਜੋ ਬਿਨ੍ਹਾਂ ਸ਼ਰਤ ਤੋਂ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਰਹੇ ਹਨ ਇੱਕ ਪਾਸੇ ਸਾਡੇ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਉਹ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਜੋ ਦਿੱਲੀ ਤੋਂ ਸਰਕਾਰਾਂ ਚੱਲਦੀਆਂ ਹਨ ਪੰਜਾਬ ਨਾਲ ਹਮੇਸ਼ਾ ਸ਼ੁਰੂ ਤੋਂ ਹੀ ਧੱਕਾ ਹੁੰਦਾ ਆ ਰਿਹਾ ਹੈ ਇਸ ਲਈ ਸਾਡੇ ਲੋਕ ਭਗੌੜਾ ਦਲ ਨੂੰ ਮੂੰਹ ਨਹੀਂ ਲਾਉਣਗੇ ਦੀਵਾਨ ਸਿੰਘ ਡਿੱਖ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਸਾਡੀ ਸਰਕਾਰ ਆਉਣ ਤੇ ਇਹ ਪਹਿਲ ਦੇ ਆਧਾਰ ਤੇ ਸਾਰੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਧਨਵੰਤ ਸਿੰਘ ਖ਼ਾਲਸਾ, ਲਖਵਿੰਦਰ ਸਿੰਘ, ਜਗਰੂਪ ਸਿੰਘ, ਸਿਕੰਦਰ ਸਿੰਘ, ਜਸਪਾਲ ਸਿੰਘ ਆਦਿ ਲੋਕ ਹਾਜ਼ਰ ਸਨ।