26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗਹਿਰੀ ਬੁੱਟਰ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮਿਲਿਆ ਹੁੰਗਾਰਾ, 30 ਪਰਿਵਾਰ ਪਾਰਟੀ ’ਚ ਸ਼ਾਮਿਲ

ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ)- ਪਿੰਡ ਗਹਿਰੀ ਬੁੱਟਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ 30 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਸਿਰੋਪਾਉ ਪਹਿਨਾ ਕੇ ਪਾਰਟੀ ਵਿਚ ਸਵਾਗਤ ਕੀਤਾ।

ਅਜੀਤ ਡੈਸਕ 26-11-2026
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ)- ਪਿੰਡ ਗਹਿਰੀ ਬੁੱਟਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ 30 ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਬਠਿੰਡਾ ਦਿਹਾਤੀ ਹਲਕੇ ਦੇ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੇ ਸਿਰੋਪਾਉ ਪਹਿਨਾ ਕੇ ਪਾਰਟੀ ਵਿਚ ਸਵਾਗਤ ਕੀਤਾ।ਇਸ ਮੌਕੇ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਨੂੰ ਪਾਰਟੀ ਅੰਦਰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਵਿਚ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦਾ ਯੋਗਦਾਨ ਅਹਿਮ ਹੈ ਅਤੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦੇ ਸਹਿਯੋਗ ਨਾਲ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ ਅਜੀਤਇੰਦਰ ਸਿੰਘ ਮੋਫ਼ਰ ਨੂੰ ਕਾਂਗਰਸ ਚੋਣ ਕਮੇਟੀ ਵਿਚ ਸ਼ਾਮਿਲ ਕਰਨਾ ਚੰਗੀ ਸੋਚ ਦਾ ਸਬੂਤ-ਰਾਜਾ ਢਿੱਲੋਂ ਅਗਲੀ ਖ਼ਬਰ 25ਵਾਂ ਸ੍ਰੀ ਸ਼ਿਆਮ ਜਾਗਰਣ ’ਚ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।