ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
ਬਠਿੰਡਾ, 26 ਨਵੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਕੈਨਾਲ ਪੁਲਿਸ ਨੇ ਇਕ ਵਿਅਕਤੀ ਨੂੰ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਨਸ਼ਾ ਰੋਕੂ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਅਜੀਤ ਡੈਸਕ
27-11-2026