27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੀਂਗੋ ਮੰਡੀ, 26 ਨਵੰਬਰ (ਲਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਰਧਾ ਗੁਰਮਤਿ ਸਮਾਗਮ ਕਰਵਾ ਕੇ ਮਨਾਇਆ ਗਿਆ। ਇਸ ਮੌਕੇ ਜਿੱਥੇ ਜਪੁਜੀ ਸਾਹਿਬ ਦਾ ਬੱਚਿਆਂ ਅਤੇ ਸਟਾਫ਼ ਨੇ ਰਲ ਕੇ ਪਾਠ ਕੀਤਾ ਉੱਥੇ ਬੱਚਿਆਂ ਦੇ ਸੁੰਦਰ ਲਿਖਾਈ ਤੇ ਸਕੈੱਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 27-11-2026
ਸੀਂਗੋ ਮੰਡੀ, 26 ਨਵੰਬਰ (ਲਕਵਿੰਦਰ ਸ਼ਰਮਾ)- ਪਿੰਡ ਲਹਿਰੀ ਦੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼ਰਧਾ ਗੁਰਮਤਿ ਸਮਾਗਮ ਕਰਵਾ ਕੇ ਮਨਾਇਆ ਗਿਆ। ਇਸ ਮੌਕੇ ਜਿੱਥੇ ਜਪੁਜੀ ਸਾਹਿਬ ਦਾ ਬੱਚਿਆਂ ਅਤੇ ਸਟਾਫ਼ ਨੇ ਰਲ ਕੇ ਪਾਠ ਕੀਤਾ ਉੱਥੇ ਬੱਚਿਆਂ ਦੇ ਸੁੰਦਰ ਲਿਖਾਈ ਤੇ ਸਕੈੱਚ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਲਖਵਿੰਦਰ ਸਿੰਘ ਸਿੱਧੂ ਨੇ ਬੱਚਿਆਂ ਨੂੰ ਗੁਰੂ ਜੀ ਦੇ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਕੌਰ ਸਿੱਧੂ, ਸਕੱਤਰ ਪਰਮਜੀਤ ਕੌਰ ਸੇਖੋਂ ਨੇ ਬੱਚਿਆਂ ਤੇ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਅਰਸ਼ਦੀਪ ਸਿੰਘ ਸਮੇਤ ਸਮੁੱਚਾ ਸਟਾਫ਼ ਤੇ ਵਿਦਿਆਰਥੀਆਂ ਨੇ ਗੁਰਮਤਿ ਸਮਾਗਮ ਵਿਚ ਆਪਣੀਆਂ ਬਣਦੀਆਂ ਡਿਊਟੀਆਂ ਨੂੰ ਨਿਭਾਇਆ।
ਪਿਛਲੀ ਖ਼ਬਰ ਗੱਠਜੋੜ ਦੀ ਖ਼ੁਸ਼ੀ ‘ਚ ਰਵੀਪ੍ਰੀਤ ਸਿੰਘ ਸਿੱਧੂ ਨੇ ਭਾਜਪਾ ਦੇ ਸੀਨੀਅਰ ਆਗੂ ਗੁਣੀ ਦਾ ਕਰਵਾਇਆ ਮੂੰਹ ਮਿੱਠਾ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ਵਿਚੋਂ ਹਵਾਲਾਤੀ ਪਾਸੋਂ ਹੈਰੋਇਨ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।