ਜਥੇ: ਕਾਹਨ ਸਿੰਘ ਵਾਲਾ ਤੇ ਬਾਬਾ ਦਿਆਲਪੁਰਾ ਦੀ ਅਗਵਾਈ ਹੇਠ ‘ਵਾਰਿਸ ਪੰਜਾਬ ਦੇ’ ਦੀ ਅਹਿਮ ਬੈਠਕ
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਪਿੰਡ ਕੋਠਾ ਗੁਰੂਕਾ ਵਿਖੇ ਸੀਨੀਅਰ ਆਗੂ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਾਲਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਦੀ ਅਗਵਾਈ ਹੇਠ ਅਹੁੱਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਨਾਉਣ ਲਈ ਮਿਹਨਤ ਨਾਲ ਕੰਮ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਪਿੰਡ ਕੋਠਾ ਗੁਰੂਕਾ ਵਿਖੇ ਸੀਨੀਅਰ ਆਗੂ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵਾਲਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਦੀ ਅਗਵਾਈ ਹੇਠ ਅਹੁੱਦੇਦਾਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਬਾਬਾ ਸਤਨਾਮ ਸਿੰਘ ਦਿਆਲਪੁਰਾ ਮਿਰਜ਼ਾ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਨਾਉਣ ਲਈ ਮਿਹਨਤ ਨਾਲ ਕੰਮ ਕਰਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਅਹੁਦੇਦਾਰਾਂ ਦੇ ਹੌਂਸਲਾ ਅਫ਼ਜ਼ਾਈ ਕਰਦੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਵਾਰਸ ਪੰਜਾਬ ਦੇ ਦੀ ਸਿਆਸੀ ਹਨੇਰੀ ਝੁੱਲਣੀ ਹੈ ਤੇ ਵੱਡੇ ਬਹੁਮਤ ਨਾਲ ਸਰਕਾਰ ਬਣਨਾ ਤੈਅ ਹੈ। ਮੀਟਿੰਗ ਦੌਰਾਨ ਪਾਰਟੀ ਦੇ ਗੁਰਵਿੰਦਰ ਸਿੰਘ ਗਿੱਲ, ਬਾਬਾ ਲੱਛਾ ਸਿੰਘ ਮੀਤ ਪ੍ਰਧਾਨ, ਸੁਖਮੰਦਰ ਸਿੰਘ ਨਿਉਰ ਮੀਤ ਪ੍ਰਧਾਨ, ਅੰਮ੍ਰਿਤਪਾਲ ਸਿੰਘ ਕਮੇਟੀ ਮੈਂਬਰ, ਬਲਾਕ ਪ੍ਰਧਾਨ ਬਲੌਰ ਸਿੰਘ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਆਲੀਕੇ, ਸਰਕਲ ਪ੍ਰਧਾਨ ਜਸਵੀਰ ਸਿੰਘ, ਸਰਕਲ ਪ੍ਰਧਾਨ ਪ੍ਰਗਟ ਸਿੰਘ, ਸਰਕਲ ਪ੍ਰਧਾਨ ਪ੍ਰਿੰਸ, ਸਰਕਲ ਪ੍ਰਧਾਨ ਬੂਟਾ ਸਿੰਘ ਆਦਿ ਹਾਜ਼ਰ ਸਨ।