ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਮਲੂਕਾ ਨੇ ਤੀਜਾ ਸਥਾਨ ਹਾਸਲ ਕੀਤਾ
ਭਗਤਾ ਭਾਈਕਾ, 26 ਨਵੰਬਰ (ਸੁਖਪਾਲ ਸਿੰਘ ਸੋਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਰਾਜ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੇ ਹੋਣਹਾਰ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਰਾਜ ਪੱਧਰੀ ਮੁਕਾਬਲਿਆਂ ਦੀ ਤਿਆਰੀ ਲਈ ਸਕੂਲ ਵਿਖੇ ਖਿਡਾਰੀਆਂ ਦਾ 15 ਦਿਨਾਂ ਦਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ।
ਅਜੀਤ ਡੈਸਕ
27-11-2026