26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗਣਤੰਤਰ ਦਿਵਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ

ਅਜੀਤ ਡੈਸਕ 28-01-2026
ਰਾਮਪੁਰਾ ਫੂਲ, 27 ਜਨਵਰੀ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੇ ਫੂਲ ਰੋਡ ਸਥਿਤ ਅਨਾਜ ਮੰਡੀ ਵਿਖੇ 77ਵੇਂ ਗਣਤੰਤਰ ਦਿਵਸ ਦੇ ਮੌਕੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਸ਼੍ਰੀ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪਿੱਥੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਲੋਕ ਨਾਚ 'ਸੰਮੀ' ਦੀ ਸ਼ਾਨਦਾਰ ਪੇਸ਼ਕਾਰੀ ਕਰਕੇ ਦਰਸ਼ਕਾਂ ਦੀ ਭਰਪੂਰ ਤਾੜੀਆਂ ਹਾਸਲ ਕੀਤੀਆਂ | ਇਸ ਮੌਕੇ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਜੀਆਂ ਵਿਦਿਆਰਥਣਾਂ ਨੇ ਮੰਚ 'ਤੇ ਮਨਮੋਹਕ ਪੇਸ਼ਕਾਰੀ ਦੇ ਕੇ ਪੰਜਾਬੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਬਲਕਾਰ ਸਿੱਧੂ ਨੇ ਸ਼ਿਰਕਤ ਕੀਤੀ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ | ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਜਤਾਈ |
ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਮੌਕੇ ਵਿਧਾਇਕ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਵਿਚਕਾਰ ਤਕਰਾਰ ਅਗਲੀ ਖ਼ਬਰ ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਖੜੇ੍ਹ ਮਾਨ ਸਰਕਾਰ-ਕਿਸਾਨ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।