26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗਣਤੰਤਰ ਦਿਵਸ ਸਮਾਗਮ ਮੌਕੇ ਵਿਧਾਇਕ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਵਿਚਕਾਰ ਤਕਰਾਰ

ਅਜੀਤ ਡੈਸਕ 28-01-2026
ਮੌੜ ਮੰਡੀ, 27 ਜਨਵਰੀ (ਗੁਰਜੀਤ ਸਿੰਘ ਕਮਾਲੂ)-ਮੌੜ ਮੰਡੀ ਦੇ ਪੰਜਾਬ ਯੂਨੀਵਰਸਿਟੀ ਕੈਂਪਸ ਮੌੜ ਅੰਦਰ ਮਨਾਏ ਜਾ ਰਹੇ ਗਣਤੰਤਰਤਾ ਦਿਵਸ ਦੇ ਪ੍ਰੋਗਰਾਮ ਵਿਚ ਉਸ ਸਮੇਂ ਰੱਫੜ ਪੈ ਗਿਆ ਜਦ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਕਰਨੈਲ ਸਿੰਘ ਵਿਚਕਾਰ ਤਕਰਾਰਬਾਜ਼ੀ ਤੋਂ ਸ਼ੁਰੂ ਹੋ ਕੇ ਗੱਲ ਧੱਕਾ ਮੁੱਕੀ ਤੱਕ ਪਹੁੰਚ ਗਈ | ਜਿਸ ਵਿਚ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਵਿਧਾਇਕ ਵਲੋਂ ਉਸ ਦੇ ਪੁੱਤਰ ਨੂੰ ਧੱਕੇ ਮਾਰੇ ਗਏ | ਜਿਸ ਤੋਂ ਬਾਅਦ ਵਿਧਾਇਕ ਦੇ ਸਮਰਥਕਾਂ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਗੱਲ ਗਾਲੀ ਗਲੋਚ ਤੱਕ ਪਹੁੰਚ ਗਈ | ਮਾਮਲਾ ਉਸ ਸਮੇਂ ਹੋਰ ਵੀ ਗੰਭੀਰ ਹੋ ਗਿਆ ਜਦ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿਚ ਵਿਧਾਇਕ ਸਮਰਥਕਾਂ ਨੂੰ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਤੁਹਾਡਾ ਐਮ ਐੱਲ ਏ ਮੈਂ 30 ਲੱਖ ਰੁਪਏ ਵਿਚ ਖਰੀਦਿਆ ਹੈ | ਨਗਰ ਕੌਂਸਲ ਪ੍ਰਧਾਨ ਨੇ ਲਲਕਾਰਦੇ ਹੋਏ ਵਾਰ-ਵਾਰ ਇਹ ਗੱਲ ਕਹੀ ਕਿ ਜਿਸ ਨੇ ਰਿਕਾਰਡਿੰਗ ਕਰਨੀ ਹੈ ਕਰ ਲਵੋ ਤੁਹਾਡਾ ਵਿਧਾਇਕ 30 ਲੱਖ ਰੁਪਏ ਵਿਚ ਖਰੀਦਿਆ ਹੈ | ਵਿਧਾਇਕ ਸਮੱਰਥਕਾਂ ਅਤੇ ਪ੍ਰਧਾਨ ਵਿਚਕਾਰ ਹੋਈ ਇਸ ਤਕਰਾਰ ਵਿਚ ਪੰਡਾਲ ਇਕ ਵਾਰ ਖਿੱਲਰ ਗਿਆ ਜਿਸ ਤੋਂ ਬਾਅਦ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਅਧਿਕਾਰੀਆਂ ਨੇ ਦੁਬਾਰਾ ਪ੍ਰੋਗਰਾਮ ਸ਼ੁਰੂ ਕਰਵਾਇਆ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਜਦ ਉਸ ਐਸ ਡੀ ਐਮ ਨਾਲ ਝੰਡੇ ਦੀ ਰਸਮ ਕਰਨ ਤੋਂ ਬਾਅਦ ਬੈਠਣ ਲਈ ਆਪਣੀ ਸੀਟ ਤੇ ਗਏ ਤਾਂ ਉੱਥੇ ਮੇਰੀ ਸੀਟ ਉੱਪਰ ਵਿਧਾਇਕ ਦਾ ਕੋਈ ਸਮਰਥਕ ਬੈਠਾ ਹੋਇਆ ਸੀ ਜਿਸ ਨੂੰ ਮੈਂ ਕਿਹਾ ਕਿ ਇਹ ਮੇਰੀ ਸੀਟ ਹੈ ਇਸ ਨੂੰ ਤੁਸੀ ਖਾਲੀ ਕਰ ਦੇਵੋਂ ਤਾਂ ਵਿਧਾਇਕ ਦੇ ਹੋਰ ਸਮਰਥਕਾਂ ਨੇ ਮੇਰੇ ਨਾਲ ਬਦਤਮੀਜ਼ੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਮੈਨੂੰ ਨਾ ਬਰਦਾਸ਼ਤਯੋਗ ਅੱਪਸ਼ਬਦ ਬੋਲੇ | ਜਿਸ ਤੋਂ ਬਾਅਦ ਇਹ ਸਾਰਾ ਮਾਮਲਾ ਵਿਗੜਿਆ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਵਲੋਂ ਵਾਰ-ਵਾਰ ਉਸ ਦੇ ਕੰਮਾਂ ਵਿਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ ਅਤੇ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਵਿਧਾਇਕ ਇਹ ਵੀ ਕਹਿੰਦੇ ਰਹੇ ਹਨ ਕਿ ਇਸ ਪ੍ਰਧਾਨ ਨੂੰ ਮੈਂ ਕੰਮ ਨਹੀ ਕਰਨ ਦੇਵਾਂਗਾ | ਪ੍ਰਧਾਨ ਕਰਨੈਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ | ਜਦ ਇਸ ਮਾਮਲੇ ਦੇ ਸਬੰਧ ਵਿਚ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਦੇ ਨੰਬਰ ਤੇ ਉਨ੍ਹਾਂ ਨੂੰ ਵਾਰ-ਵਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ | ਇਸ ਸਾਰੇ ਘਟਨਾਕ੍ਰਮ ਕਰਕੇ ਮੰਡੀ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੰਡੀ ਦੇ ਮੋਤਬਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਇਹ ਵਾਰ ਵਾਰ ਕਹਿੰਦੇ ਹਨ ਕਿ ਕਿਸੇ ਵੀ ਭਿ੍ਸ਼ਟਾਚਾਰੀ ਨੂੰ ਨਹੀ ਬਖਸ਼ਿਆ ਜਾਵੇਗਾ ਪ੍ਰੰਤੂ ਇਕ ਚੁਣੇ ਹੋਏ ਨੁਮਾਇੰਦੇ ਨੇ ਵਿਧਾਇਕ ਤੇ ਭਿ੍ਸ਼ਟਾਚਾਰ ਦੇ ਦੋਸ਼ ਲਗਾਏ ਹਨ ਤਾਂ ਇਸ ਦੀ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ |
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਗਣਤੰਤਰ ਦਿਵਸ ਸਮਾਗਮ ਮੌਕੇ ਵਿਧਾਇਕ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਵਿਚਕਾਰ ਤਕਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।