06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸੀ.ਪੀ.ਐਫ ਕਰਮਚਾਰੀ ਯੂਨੀਅਨ ਨੇ ਬਠਿੰਡਾ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ

ਅਜੀਤ ਡੈਸਕ 20-02-2026
ਬਠਿੰਡਾ, 19 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਸਟੇਟ ਪੱਧਰੀ ਪ੍ਰੋਗਰਾਮ ਅਨੁਸਾਰ ਅੱਜ ਬਠਿੰਡਾ 'ਚ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਕੀਤਾ ਗਿਆ¢ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਦੀ ਅਗਵਾਈ ਹੇਠ ਡਾ. ਅੰਬੇਡਕਰ ਪਾਰਕ ਦੇ ਸਾਹਮਣੇ ਚੌਂਕ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਹੈ¢ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਗਰੰਟੀ ਦਿੱਤੀ ਗਈ ਸੀ¢ ਇਸ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਪਰ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਸਰਕਾਰੀ ਕਰਮਚਾਰੀਆਂ ਲਈ ਬੁਢਾਪੇ ਦੀ ਲਾਠੀ ਵਾਂਗ ਹੈ¢ ਜਦੋਂ ਕਿ ਸਮੂਹ ਐਮ.ਐਲ.ਏ ਅਤੇ ਐਮ.ਪੀਜ਼ ਨੂੰ ਪੈਨਸ਼ਨ ਦੀ ਸਹੂਲਤ ਮਿਲ ਰਹੀ ਹੈ, ਤਾਂ ਸਰਕਾਰੀ ਮੁਲਾਜ਼ਮਾਂ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ¢ ਇਸ ਦੌਰਾਨ ਯੂਨੀਅਨ ਆਗੂਆਂ ਨੇ ਬੀਤੇ ਦਿਨ ਕਿਸਾਨਾਂ ਅਤੇ ਮਜ਼ਦੂਰਾਂ 'ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਵੀ ਨਿਖੇਧੀ ਕੀਤੀ¢ ਜ਼ਿਲ੍ਹਾ ਜਨਰਲ ਸਕੱਤਰ ਇਕਬਾਲ ਸਿੰਘ ਤੁੰਗਵਾਲੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਦੋਂ ਵੀ ਮੁੱਖ ਮੰਤਰੀ ਬਠਿੰਡਾ ਆਉਣਗੇ, ਤਾਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਜਾਣਗੀਆਂ¢ ਜ਼ਿਲ੍ਹਾ ਸਰਪ੍ਰਸਤ ਮਾਸਟਰ ਸੁਖਦਰਸ਼ਨ ਸਿੰਘ ਨੇ ਕਿਹਾ ਕਿ ਸਰਕਾਰ ਝੂਠੇ ਵਾਅਦਿਆਂ ਦੇ ਆਧਾਰ 'ਤੇ ਸੱਤਾ ਵਿੱਚ ਆਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਰ ਪੱਧਰ 'ਤੇ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ¢ ਇਸ ਮੌਕੇ ਡੀ.ਸੀ ਦਫ਼ਤਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਮਰਜੀਤ ਸਿੰਘ, ਐਕਸਾਈਜ਼ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ, ਖ਼ਜ਼ਾਨਾ ਦਫ਼ਤਰ ਤੋਂ ਹਰਪ੍ਰੀਤ ਸਿੰਘ, ਵਾਟਰ ਸਪਲਾਈ ਵਿਭਾਗ ਤੋਂ ਜਗਰੂਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਸਾਥੀ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕਸਬਾ ਭਾਈਰੂਪਾ ਦੇ ਨੌਜਵਾਨ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।