ਉਚੇਰੀ ਸਿੱਖਿਆ ਅਤੇ ਰੁਜ਼ਗਾਰ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਅਜੀਤ ਡੈਸਕ
20-02-2026
ਕੌਂਸਲਿੰਗ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵੱਖ-ਵੱਖ ਤਕਨੀਕਾਂ ਬਾਰੇ ਵੀ ਦੱਸਿਆ ਗਿਆ | ਇਸ ਤੋਂ ਇਲਾਵਾ ਪ੍ਰਬੰਧਕੀ ਸ਼ਾਖਾ ਤੋਂ ਬਲਤੇਜ ਸਿੰਘ ਵਲੋਂ ਉਚੇਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸੰਸਥਾਵਾਂ ਅਤੇ ਅਦਾਰਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੱਖ-ਵੱਖ ਬੋਰਡਾਂ ਰਾਹੀਂ ਨੌਕਰੀ ਦੇ ਮੌਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ | ਸਕੂਲ ਪਿ੍ੰਸੀਪਲ ਸ਼ਾਰਧਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਕੈਰੀਅਰ ਕੌਂਸਲਰ ਵਲੋਂ ਦਿੱਤੀ ਗਈ ਜਾਣਕਾਰੀ ਦਾ ਵਿਦਿਆਰਥੀਆਂ ਵਲੋਂ ਵੱਧ ਤੋਂ ਵੱਧ ਲਾਹਾ ਲਿਆ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ਵਿਚ ਸਫਲਤਾ ਦੇ ਨਵੇਂ ਮਾਪਦੰਡ ਸਥਾਪਿਤ ਕਰ ਸਕਣ | ਇਸ ਮੌਕੇ ਅਧਿਆਪਕ ਡਾ. ਵਿਕਾਸ ਸਚਦੇਵਾ ਵੀ ਉਚੇਚੇ ਤੌਰ 'ਤੇ ਰਹੇ |