ਬਠਿੰਡਾ, 19 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ 'ਚ ਇਕ ਨਾਬਾਲਗ ਬੱਚਾ ਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਕਾਰ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਦੀ ਲਾਈਫ਼ ਸੇਵਿੰਗ ਟੀਮ ਵਲੋਂ ਬੱਚੇ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ ਗਿਆ | ਨਾਬਾਲਗ ਬੱਚਾ ਵਿਰਮ ਵਾਸੀ ਬੰਗੀ ਨਗਰ ਦਾ ਰਹਿਣ ਵਾਲਾ ਹੈ |