06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰਨ ਦੇ ਦੋਸ਼ਾਂ ਹੇਠ 3 ਨਾਮਜ਼ਦ <br/>

ਅਜੀਤ ਡੈਸਕ 20-02-2026
ਰਾਮਾਂ ਮੰਡੀ, 19 ਫਰਵਰੀ (ਤਰਸੇਮ ਸਿੰਗਲਾ)-ਬੀਤੇ ਦਿਨੀਂ ਨੇੜਲੇ ਪਿੰਡ ਲਾਲੇਆਣਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਵਿਅਕਤੀਆਂ ਵਲੋਂ ਜਸਵੀਰ ਸਿੰਘ ਪੁੱਤਰ ਬੱਗਾ ਸਿੰਘ ਵਾਸੀ ਲਾਲੇਆਣਾ ਦੀ ਕੁੱਟਮਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ ਰਾਮਾਂ ਪੁਲਿਸ ਵਲੋਂ ਹੈਪੀ ਸਿੰਘ, ਨਵਦੀਪ ਸਿੰਘ ਵਾਸੀਆਨ ਪਿੰਡ ਲਾਲੇਆਣਾ ਅਤੇ ਨਵਦੀਪ ਸਿੰਘ ਦੇ ਜੀਜੇ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ | ਜ਼ਖ਼ਮੀ ਜਸਵੀਰ ਸਿੰਘ ਨੇ ਰਾਮਾਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੇ ਪਿੰਡ ਵਿਚ ਇਕ ਲੜਕੀ ਦੇ ਵਿਆਹ ਤੋਂ ਪਹਿਲਾਂ ਜਾਗੋ ਕੱਢੀ ਜਾ ਰਹੀ ਸੀ, ਜਿਸ ਦੌਰਾਨ ਡੀ ਜੇ ਬੰਦ ਕਰਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਆਪਸ ਵਿਚ ਮਾਮੂਲੀ ਤਕਰਾਰ ਹੋਈ ਸੀ | ਜਿਸ ਦੀ ਰੰਜਿਸ਼ ਦੇ ਤਹਿਤ ਹੈਪੀ ਸਿੰਘ, ਨਵਦੀਪ ਸਿੰਘ ਅਤੇ ਨਵਦੀਪ ਸਿੰਘ ਦੇ ਜੀਜੇ ਨੇ ਉਸ ਦੀ ਕੁੱਟਮਾਰ ਕੀਤੀ ਹੈ |

ਪਿਛਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀ ਵਲੋਂ ਸਟੇਟ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਓਟ ਸੈਂਟਰ ਵਿਖੇ ਐਚ. ਆਈ. ਵੀ. ਸਕਰੀਨਿੰਗ ਕੈਂਪ ਦੀ ਸ਼ੁਰੂਆਤ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।