06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਵਿਖੇ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਤੇ ਸਨਮਾਨ ਸਮਾਰੋਹ ਕਰਵਾਇਆ

ਅਜੀਤ ਡੈਸਕ 20-02-2026
ਸੀਂਗੋ ਮੰਡੀ, 19 ਫਰਵਰੀ (ਲਕਵਿੰਦਰ ਸ਼ਰਮਾ)- ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲਹਿਰੀ ਵਿਖੇ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ¢ ਸਮਾਗਮ 'ਚ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਦੀ ਸੰਗਤਾਂ ਨੇ ਭਰਪੂਰ ਹਾਜ਼ਰੀ ਭਰੀ¢ ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ ਗਿਆ¢ ਅਰਦਾਸ ਉਪਰੰਤ ਸਕੂਲ ਦੀ ਗੱਤਕਾ ਟੀਮ ਨੇ ਰਵਾਇਤੀ ਸਿੱਖ ਯੁੱਧ ਕਲਾ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ¢ ਇਸ ਮੌਕੇ ਵੱਖ-ਵੱਖ ਸਿੱਖਿਆਤਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ¢ ਪਿ੍ੰਸੀ: ਲਖਵਿੰਦਰ ਸਿੰਘ ਸਿੱਧੂ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਤਮਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ¢ ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿੱਦਿਆ ਦੇ ਨਾਲ-ਨਾਲ ਸੰਸਕਾਰਾਂ ਦੀ ਸਿੱਖਿਆ ਦੇਣ ਲਈ ਵਚਨਬੱਧ ਹੈ¢ ਉਨ੍ਹਾਂ ਦੱਸਿਆ ਕਿ ਜਿੱਥੇ ਸਕੂਲ ਦੇ ਵੱਡੀ ਗਿਣਤੀ ਬੱਚੇ ਕਬੱਡੀ ਵਿਚ ਮੱਲਾਂ ਮਾਰ ਰਹੇ ਹਨ ਉਥੇ ਹੀ ਵੁਸ਼ੂ ਅਤੇ ਕਿੱਕ ਬਾਕਸਿੰਗ ਖੇਡ ਵਿਚ ਸਕੂਲ ਦੀ ਖਿਡਾਰਨ ਜਸ਼ਨਦੀਪ ਕÏਰ ਪਿੰਡ ਲਹਿਰੀ, ਇੰਟਰ ਨੈਸ਼ਨਲ ਤੌਰ 'ਤੇ ਰੂਸ ਵਿਖੇ ਖੇਡਣ ਜਾ ਰਹੀ ਹੈ¢ ਉਨ੍ਹਾਂ ਉਮੀਦ ਜਿਤਾਈ ਕਿ ਜਸ਼ਨਦੀਪ ਕੌਰ ਭਾਰਤ ਦੇਸ਼ ਦਾ ਨਾਮ ਜ਼ਰੂਰ ਚਮਕਾਏਗੀ¢ ਇਸ ਮੌਕੇ ਸਕੂਲ ਪ੍ਰਬੰਧਕ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਸ੍ਰੀਮਤੀ ਪਰਮਜੀਤ ਕੌਰ ਸੇਖੋਂ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ¢ਅੰਤ ਵਿੱਚ ਸੰਗਤਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ¢
ਪਿਛਲੀ ਖ਼ਬਰ ਵਿਧਾਨ ਸਭਾ ਦੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗਾ- ਐਡਵੋਕੇਟ ਜੱਸ ਬੱਜੋਆਣਾ ਅਗਲੀ ਖ਼ਬਰ ਆਕਸਫੋਰਡ ਸਕੂਲ ਦੇ ਖਿਡਾਰੀ ਵਲੋਂ ਸਟੇਟ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।