ਰਾਮਪੁਰਾ ਫੂਲ, 19 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਪਿਛਲੇ ਲੰਮੇ ਸਮੇਂ ਤੋਂ ਹਲਕਾ ਰਾਮਪੁਰਾ ਫੂਲ ਵਿਚ ਮੁੱਖ ਸੇਵਾਦਾਰ ਵਜੋਂ ਵਿਚਰ ਰਹੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਿਆਰੀ ਖਿੱਚੀ ਹੋਈ ਹੈ ਤੇ ਉਹ ਹਲਕੇ ਦੇ ਹਰ ਪਿੰਡ ਵਿਚ ਜਾ ਕੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਰਾਮਪੁਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਵਿਚਾਰ ਰਹੇ ਹਨ ਤੇ ਲੋਕਾਂ ਵਲੋਂ ਬਹੁਤ ਪਿਆਰ ਸਤਿਕਾਰ ਦਿੱਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਉਨਾਂ ਨੂੰ ਪਾਰਟੀ 'ਤੇ ਪੂਰਨ ਵਿਸ਼ਵਾਸ ਹੈ ਕਿ ਪਾਰਟੀ ਲਈ ਕੀਤੀ ਮਿਹਨਤ ਸਦਕਾ ਪਾਰਟੀ ਟਿਕਟ ਦੇਵੇਗੀ ਤੇ ਜੇਕਰ ਪਾਰਟੀ ਨੇ ਟਿਕਟ ਦਿੱਤੀ ਤਾਂ ਉਹ ਵੱਡੀ ਲੀਡ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਕਿਉਂਕਿ ਹਲਕੇ ਦੇ ਲੋਕ ਆਪ ਸਰਕਾਰ ਤੋਂ ਅੱਕੇ ਪਏ ਹਨ ਹਰ ਰੋਜ਼ ਕਤਲ ਹੋ ਰਹੇ ਹਨ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਹਰ ਰੋਜ਼ ਵਪਾਰੀਆਂ ਤੋਂ ਫ਼ਿਰÏਤੀਆਂ ਮੰਗੀਆਂ ਜਾ ਰਹੀਆਂ ਹਨ ਜਿਸ ਕਰਕੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ¢