15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੰਤ ਜਸਵੀਰ ਸਿੰਘ ਨੂੰ ਇੰਟਰਨੈਸ਼ਨਲ ਮਨੁੱਖੀ ਕਮਿਸ਼ਨ ਪੰਜਾਬ ਦਾ ਚੇਅਰਮੈਨ ਬਣਾਇਆ <br/>

ਅਜੀਤ ਡੈਸਕ 06-03-2026
ਮੌੜ ਮੰਡੀ, 5 ਮਾਰਚ (ਗੁਰਜੀਤ ਸਿੰਘ ਕਮਾਲੂ)-ਇੰਟਰਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸੰਤ ਆਸ਼ਰਮ ਕੁਟੀਆ ਰਾਜਗੜ੍ਹ ਕੁੱਬੇ ਵਾਲੇ ਸੰਤ ਜਸਵੀਰ ਸਿੰਘ ਨੂੰ ਕਮਿਸ਼ਨ ਦੇ ਪੰਜਾਬ ਚੇਅਰਮੈਨ ਨਿਯੁੱਕਤ ਕੀਤੇ ਗਏ ਹਨ | ਆਪਣੀ ਇਸ ਨਿਯੁੱਕਤੀ ਤੇ ਬਾਬਾ ਜਸਵੀਰ ਸਿੰਘ ਨੇ ਕਿਹਾ ਕਿ ਚੇਅਰਮੈਨ ਦੀ ਇਸ ਜ਼ਿੰਮੇਵਾਰੀ ਮਿਲਣ 'ਤੇ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਹੱਕ ਸੱਚ ਲਈ ਲੜਦੇ ਪੀੜ੍ਹਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕੰਮ ਕਰਨਗੇ | ਉਨ੍ਹਾਂ ਆਖਿਆ ਕਿ ਸਮਾਜ ਵਿਚ ਵੱਧ ਰਹੇ ਅਪਰਾਧਾਂ ਨੂੰ ਰੋਕਣ ਲਈ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਤੱਕ ਲੜਾਈ ਲੜੀ ਜਾਵੇਗੀ | ਉਨ੍ਹਾਂ ਨਸ਼ੇ ਦੇ ਵੱਧਦੇ ਦੌਰ 'ਤੇ ਵੀ ਚਿੰਤਾ ਪ੍ਰਗਟ ਕੀਤੀ ਅਤੇ ਸਰਕਾਰਾਂ ਨਾਲ ਤਾਲਮੇਲ ਕਰਕੇ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕਰਨਾ ਅਤੇ ਨੌਜਵਾਨਾਂ ਨੂੰ ਸਹੀ ਰਸਤੇ ਪਾਉਣ ਲਈ ਹਮੇਸ਼ਾ ਤਿਆਰ ਰਹਿਣ ਲਈ ਗੱਲ ਆਖੀ | ਉਨ੍ਹਾਂ ਜੈ ਸ਼ੰਕਰ ਰਾਏ ਨੈਸ਼ਨਲ ਚੇਅਰਮੈਨ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ਼ ਦਿਵਾਇਆ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਦੀ ਇਸ ਨਿਯੁੱਕਤੀ ਤੇ ਪਿੰਡ ਅਤੇ ਇਲਾਕਾ ਨਿਵਾਸੀਆਂ ਨੇ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਪਿੰਡ ਕੋਠਾ ਗੁਰੂ ਵਿਖੇ ਲੋਕਾਂ ਨੂੰ ਨਿਰੋਗ ਅਤੇ ਸਿਹਤਮੰਦ ਬਣਾਉਣ ਲਈ ਮੁਫ਼ਤ ਕਲਾਸਾਂ ਸ਼ੁਰੂ <br/> ਅਗਲੀ ਖ਼ਬਰ ਮਹਿਰਾਜ ਵਿਚ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।