15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਲੋਂ ਸਮਾਰੋਹ 'ਚ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/>

ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਡਾਇਰੈਕਟਰ ਬਰਨਿੰਦਰਪਾਲ ਸੇਖੋਂ ਤੇ ਸਕੂਲ ਸਟਾਫ਼ | ਤਸਵੀਰ: ਸੁਖਪਾਲ ਸਿੰਘ ਸੁੱਖੀ <br/> 06-03-2026
ਲਹਿਰਾ ਮੁਹੱਬਤ, 5 ਮਾਰਚ (ਸੁਖਪਾਲ ਸਿੰਘ ਸੁੱਖੀ)-ਸਿਲਵਰ ਓਕਸ ਸਕੂਲ ਲਹਿਰਾ ਬੇਗਾ (ਰਾਮਪੁਰਾ ਰੋਡ ਬਠਿੰਡਾ) ਵਲੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਪ੍ਰਤੀ ਹੌਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ | ਸਮਾਰੋਹ ਦੀ ਅਗਵਾਈ ਸਕੂਲ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਪਰੰਪਰਾਗਤ ਦੀਪ ਪ੍ਰਜਵਲਨ ਨਾਲ ਹੋਈ, ਜੋ ਗਿਆਨ ਰਾਹੀਂ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਨ ਦਾ ਪ੍ਰਤੀਕ ਹੈ | ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇੰਟਰ-ਹਾਊਸ, ਇੰਟਰ-ਕਲਾਸ ਅਤੇ ਇੰਟਰਾ-ਕਲਾਸ ਮੁਕਾਬਲਿਆਂ ਵਿਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ | ਸਾਇੰਸ ਓਲੰਪਿਆਡ ਫਾਊਾਡੇਸ਼ਨ ਵਲੋਂ ਕਰਵਾਏ ਗਏ ਓਲੰਪਿਆਡ ਵਿੱਚ ਗੋਲਡ ਮੈਡਲ ਆਫ਼ ਐਕਸੀਲੈਂਸ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਕੂਲ ਦਾ ਮਾਣ ਵਧਾਉਣ ਲਈ ਸਨਮਾਨਿਤ ਕੀਤਾ | ਹਾਊਸ ਟ੍ਰੋਫੀ ਊਧਮ ਹਾਊਸ ਨੂੰ ਪ੍ਰਦਾਨ ਕੀਤੀ | ਜਿਸ ਦਾ ਨਾਮ ਮਹਾਨ ਦੇਸ਼ ਭਗਤ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਰੱਖਿਆ ਗਿਆ ਹੈ | ਇਹ ਉਪਲਬਧੀ ਪੂਰੇ ਅਕਾਦਮਿਕ ਸੈਸ਼ਨ ਦੌਰਾਨ ਹਾਊਸ ਦੀ ਲਗਾਤਾਰ ਟੀਮ ਵਰਕ, ਅਨੁਸ਼ਾਸਨ ਅਤੇ ਸਮਰਪਣ ਨੂੰ ਦਰਸਾਉਂਦੀ ਹੈ | ਸਭਾ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਸ੍ਰੀਮਤੀ ਬਰਨਿੰਦਰ ਪਾਲ ਸੇਖੋਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਦਿ੍ੜਤਾ ਦੇ ਮਾਰਗ 'ਤੇ ਕਾਇਮ ਰਹਿਣ ਲਈ ਪ੍ਰੇਰਿਤ ਕਰਦਿਆਂ ਮਿਹਨਤ ਅਤੇ ਅਨੁਸ਼ਾਸਨ ਹੀ ਵਿਦਿਆਰਥੀਆਂ ਨੂੰ ਸਫਲਤਾ ਵੱਲ ਵਧਾਉਂਦੇ ਹਨ | ਸਕੂਲ ਦੇ ਪਿ੍ੰਸੀਪਲ ਸ਼੍ਰੀਮਤੀ ਛਾਇਆ ਵਿਨੋਚਾ ਨੇ ਵਿਦਿਆਰਥੀਆਂ ਨੂੰ ਆਪਣੇ ਲਕਸ਼ ਪ੍ਰਤੀ ਸਮਰਪਿਤ ਰਹਿਣ ਅਤੇ ਲਗਾਤਾਰ ਮਿਹਨਤ ਤੇ ਸਿੱਖਣ ਦੇ ਮਹੱਤਵ 'ਤੇ ਜ਼ੋਰ ਦਿੱਤਾ | ਸਮਾਰੋਹ ਪ੍ਰੇਰਣਾਦਾਇਕ ਮਾਹੌਲ ਵਿਚ ਸਮਾਪਤ ਹੋਇਆ ਤੇ ਸਾਰੇ ਸਨਮਾਨਿਤ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ |

ਪਿਛਲੀ ਖ਼ਬਰ ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਟੇਕੇ 'ਗੋਡੇ', ਬਠਿੰਡਾ 'ਚ ਗੱਜਣ ਦਾ ਰਾਹ ਹੋਇਆ ਪੱਧਰਾ <br/> ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਵਲੋਂ ਲੋਕ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।