15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸ਼੍ਰੋਮਣੀ ਅਕਾਲੀ ਦਲ ਦੀ 8 ਦੀ ਮੌੜ ਰੈਲੀ ਸੰਬੰਧੀ ਅਕਾਲੀ ਵਰਕਰਾਂ 'ਚ ਭਰਪੂਰ ਉਤਸ਼ਾਹ-ਚਾਉਕੇ

ਅਜੀਤ ਡੈਸਕ 06-03-2026
ਚਾਉਕੇ, 5 ਮਾਰਚ (ਮਨਜੀਤ ਸਿੰਘ ਘੜੈਲੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਅਤੇ ਨਗਰ ਪੰਚਾਇਤ ਚਾਉਕੇ ਦੇ ਸਾਬਕਾ ਪ੍ਰਧਾਨ ਬਲਵੀਰ ਸਿੰਘ ਚਾਉਕੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਚ ਸ਼ੁਰੂ ਕੀਤੀਆਂ ਕਾਨਫ਼ਰੰਸਾਂ ਦੀ ਲੜੀ ਤਹਿਤ 8 ਮਾਰਚ ਨੂੰ ਵਿਧਾਨ ਸਭਾ ਹਲਕਾ ਮੌੜ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀਆਂ ਤਿਆਰੀਆਂ ਸੰਬੰਧੀ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੌੜ ਦੇ ਮੁੱਖ ਸੇਵਾਦਾਰ ਜਨਮੇਜਾ ਸਿੰਘ ਸੇਖੋਂ ਨੇ ਹਲਕੇ ਦੇ ਪਿੰਡਾਂ ਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕੀਤਾ ਹੋਇਆ ਹੈ¢ ਉਨ੍ਹਾਂ ਆਖਿਆ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਹੀ ਹੋਈ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ¢ ਬਲਵੀਰ ਸਿੰਘ ਚਾਉਕੇ ਨੇ ਦੱਸਿਆ ਕਿ ਮੌੜ ਰੈਲੀ ਸੰਬੰਧੀ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਰੈਲੀ ਇਕੱਠ ਪੱਖੋਂ ਇਤਿਹਾਸਕ ਸਾਬਤ ਹੋਵੇਗੀ¢ ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਅੰਦਰਲੀ ਅਨਾਜ ਮੰਡੀ ਮੌੜ ਵਿਖੇ ਹਲਕਾ ਇੰਚਾਰਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਹਲਕਾ ਪੱਧਰੀ ਕਾਨਫ਼ਰੰਸ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕÏਰ ਬਾਦਲ ਮੈਂਬਰ ਪਾਰਲੀਮੈਂਟ, ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਮੇਤ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਪਹੁੰਚ ਰਹੀ ਹੈ¢ ਉਨ੍ਹਾਂ ਹਲਕਾ ਮੌੜ ਦੇ ਸਮੂਹ ਅਕਾਲੀ ਵਰਕਰਾਂ ਨੂੰ ਇਸ ਰੈਲੀ ਚ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ ਕੀਤੀ¢ ਇਸ ਮੌਕੇ ਹਲਕਾ ਮੌੜ ਦੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਪੰਜਾਬ ਬਚਾਓ 'ਸੁਖਬੀਰ ਬਾਦਲ' ਲਿਆਓ ਕੱਲ੍ਹ 'ਗੋਨਿਆਨਾ' ਦੀ ਰੈਲੀ ਬੰਨੇਗੀ 2027 ਚੋਣਾਂ ਦਾ ਮੁੱਢ- ਬਰਾੜ, ਗੁਰੂ <br/> ਅਗਲੀ ਖ਼ਬਰ ਰਜਬਾਹੇ 'ਚ ਨਹਾਉਂਦੇ ਸਮੇਂ ਡੁੱਬਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।