29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਬਾਲਿਆਂਵਾਲੀ ਮੂਹਰੇ ਸੰਕੇਤਕ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 13-04-2026

ਬਠਿੰਡਾ, 11 ਅਪ੍ਰੈਲ (ਪ.ਪ): ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਢਿੱਲਵਾਂ ਦੇ ਇਕ ਮੋਟਰਸਾਈਕਲ ਸਵਾਰ ਦੀ ਇਕ ਨਿੱਜੀ ਸਕੂਲ ਵੈਨ ਨਾਲ ਹਾਦਸਾ ਗ੍ਰਸਤ ਹੋਣ ਬਾਅਦ ਮੌਤ ਹੋ ਜਾਣ ਦੇ ਮਾਮਲੇ ਨੂੰ ਲੈ ਕੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਨੰੂਨੀ ਕਾਰਵਾਈ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਥਾਣਾ ਬਾਲਿਆਂਵਾਲੀ ਦੇ ਮੂਹਰੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਬਲਾਕ ਪ੍ਰਧਾਨ ਸਹਿਣਾ ਜਗਸੀਰ ਸਿੰਘ ਸੀਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ ਤੇ ਸੂਬਾ ਪੈੱ੍ਰਸ ਸਕੱਤਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਢਿੱਲਵਾਂ ਤੋਂ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਭੁਪਿੰਦਰ ਸਿੰਘ ਦੇ ਤਾਏ ਦਾ ਪੁੱਤਰ ਲਖਵਿੰਦਰ ਸਿੰਘ ਜਦੋਂ ਆਪਣੀ ਭੈਣ ਨੂੰ ਪਿੰਡ ਭੂੰਦੜ ਤੋਂ ਮਿਲ ਕੇ ਵਾਪਸ ਜਾ ਰਿਹਾ ਸੀ ਤਾਂ ਪਿੰਡ ਤੋਂ ਨਿਕਲਦੇ ਹੀ ਗਲਤ ਸਾਈਡ ਤੋਂ ਆਉਂਦੀ ਇਕ ਨਿੱਜੀ ਸਕੂਲ ਵੈਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ | ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਥਾਣਾ ਬਾਲਿਆਂਵਾਲੀ ਦੀ ਪੁਲਿਸ ਨੇ ਵੈਨ ਦੇ ਡਰਾਈਵਰ ਖ਼ਿਲਾਫ਼ ਮੁਕੱਦਮਾ ਕਰਨ ਬਾਅਦ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ, ਜਦਕਿ ਮਿ੍ਤਕ ਦੇ ਚਚੇਰੇ ਭਰਾ ਨੇ ਸਕੂਲ ਪ੍ਰਬੰਧਕਾਂ 'ਤੇ ਕਾਨੂੰਨੀ ਕਾਰਵਾਈ ਕਰਨ ਲਈ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ | ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ 15 ਅਪ੍ਰੈਲ ਤੱਕ ਸਕੂਲ ਪ੍ਰਬੰਧਕਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਦੀ ਜਥੇਬੰਦੀ ਵਲੋਂ ਥਾਣਾ ਬਾਲਿਆਂਵਾਲੀ ਦਾ ਅਣਮਿੱਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਬਲਾਕ ਆਗੂ ਮੇਲਾ ਸਿੰਘ ਖੁੱਡੀ ਕਲਾਂ, ਗੁਰਨਾਮ ਸਿੰਘ ਗਾਮਾ, ਜਗਜੀਤ ਸਿੰਘ ਅਲਕੜਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੋਂ ਰੂਪ ਸਿੰਘ ਢਿੱਲਵਾਂ ਆਦਿ ਮੌਜੂਦ ਸਨ | ਇਸ ਸੰਬੰਧੀ ਥਾਣਾ ਬਾਲਿਆਂਵਾਲੀ ਦੇ ਐਸ.ਐੱਚ.ਓ ਫਰਵਿੰਦਰ ਸਿੰਘ ਨੇ ਕਿਹਾ ਕਿ ਵੈਨ ਦੇ ਡਰਾਈਵਰ 'ਤੇ ਅਣਗਹਿਲੀ ਨਾਲ ਵੈਨ ਚਲਾਉਣ ਦਾ ਮਾਮਲਾ ਦਰਜ ਕਰਨ ਬਾਅਦ ਅਗਲੀ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਪੰਜਾਬ ਕਾਲਜ ਆਫ਼ ਫਾਰਮੇਸੀ ਦਾ ਬੀ.ਪੀ.ਟੀ. ਵਿਚ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਗੈਸ ਸਿੰਲਡਰ ਬੁਕਿੰਗ ਲਈ ਕੰਪਨੀਆਂ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਪਾਇਆ ਜਾ ਰਿਹਾ ਪਾੜਾ ਸਹਿਣਯੋਗ ਨਹੀਂ-ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।