29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਦਾ ਸਨਮਾਨ <br/>

ਅਜੀਤ ਡੈਸਕ 13-04-2026
ਬਠਿੰਡਾ, 12 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਵਲੋਂ ਨਗਰ ਨਿਗਮ ਬਠਿੰਡਾ ਦੇ ਨਵ-ਨਿਯੁਕਤ ਕਮਿਸ਼ਨਰ ਮੈਡਮ ਲਵਜੀਤ ਕਲਸੀ ਦਾ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕਰਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦਾ ਚਿੱਤਰ ਭੇਟ ਕੀਤਾ ਗਿਆ | ਜਥੇਬੰਦੀ ਨੇ ਕਮਿਸ਼ਨਰ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਅਗਵਾਈ ਹੇਠ ਬਠਿੰਡਾ ਦੇ ਬਹੁਪੱਖੀ ਵਿਕਾਸ ਦੀ ਉਮੀਦ ਪ੍ਰਗਟ ਕੀਤੀ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ ਨੇ ਕਿਹਾ ਕਿ ਪੰਜਾਬ ਭਰ ਅੰਦਰ ਕਿਸੇ ਵੀ ਜ਼ਿਲ੍ਹੇ ਵਿਚ ਰਾਮਗੜ੍ਹੀਆ ਸਮਾਜ ਨਾਲ ਸੰਬੰਧਿਤ ਕੋਈ ਅਧਿਕਾਰੀ ਉੱਚ-ਅਹੁਦੇ 'ਤੇ ਬਿਰਾਜਮਾਨ ਹੁੰਦਾ ਹੈ ਤਾਂ ਉਸ ਦਾ ਜਥੇਬੰਦੀ ਦੇ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਸ਼ੇਸ਼ ਤੌਰ 'ਤੇ ਸਨਮਾਨ ਕਰਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਦਾ ਸਨਮਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਪਣੇ ਵਰਗ ਦੇ ਅਧਿਕਾਰੀਆਂ/ਕਰਮਚਾਰੀਆਂ ਦਾ ਮਾਣ-ਸਨਮਾਨ ਕਰਨਾ ਉਨ੍ਹਾਂ ਦੀ ਜਥੇਬੰਦੀ ਆਪਣਾ ਮੁੱਢਲਾ ਫ਼ਰਜ਼ ਸਮਝਦੀ ਹੈ | ਇਸ ਤੋਂ ਇਲਾਵਾ ਉਨ੍ਹਾਂ ਦੀ ਜਥੇਬੰਦੀ ਨੇ ਰਾਮਗੜ੍ਹੀਆ ਸਮਾਜ ਦੇ ਪੜ੍ਹਾਈ ਅਤੇ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਬੱਚਿਆਂ ਦਾ ਸਨਮਾਨ ਕਰਨ ਦੀ ਵੀ ਮੁਹਿੰਮ ਚਲਾਈ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਸਿਕੰਦਰ ਸਿੰਘ ਖੋਖਰ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀਆ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ <br/> ਅਗਲੀ ਖ਼ਬਰ ਅਕਾਲੀ ਦਲ ਦੀਆਂ ਰੈਲੀਆਂ 'ਚ ਲੋਕਾਂ ਦੀ ਭਰਵੀਂ ਸ਼ਮੂਲੀਅਤ, ਪੰਜਾਬ ਦੇ ਲੋਕ ਆਪਣੀ ਖੇਤਰੀ ਪਾਰਟੀ ਵਿਚ ਜਤਾ ਰਹੇ ਨੇ ਵਿਸ਼ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।