29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ <br/>

ਅਜੀਤ ਡੈਸਕ 13-04-2026
ਬਠਿੰਡਾ, 12 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਆਲ ਇੰਡੀਆ ਕਿਸਾਨ ਕਾਂਗਰਸ ਦੇ ਕੌਮੀ ਪ੍ਰਧਾਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਜ਼ਿਲੇ੍ਹ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਪਿੰਡ ਬੱਲੂਆਣਾ ਵਿਖੇ ਪੁੱਜੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸਾਨ ਨੂੰ ਕਣਕ ਦੀ ਫ਼ਸਲ ਤੋਂ ਆਪਣੀ ਆਰਥਿਕਤਾ ਠੀਕ ਹੋਣ ਦੀ ਵੱਡੀ ਆਸ ਹੁੰਦੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਇਸ 5-6 ਕਿੱਲੋਮੀਟਰ ਦੇ ਖੇਤਰ 'ਚ ਬੀਤੇ ਦਿਨੀਂ ਹੋਈ ਗੜ੍ਹੇਮਾਰੀ ਨਾਲ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ | ਇਸ ਨਾਲ ਕਿਸਾਨੀ ਸਹਾਰੇ ਚੱਲਣ ਵਾਲਾ ਮਜ਼ਦੂਰ ਵਰਗ ਵੀ ਮਾਰ ਹੇਠਾਂ ਆਇਆ | ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਹੜ੍ਹਾਂ ਮੌਕੇ ਲੋਕਾਂ ਨੂੰ ਮੁਰਗੀ ਤੇ ਬੱਕਰੀ ਮਰੇ ਦੇ ਵੀ ਪੈਸੇ ਦੇਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਮੁੱਖ ਮੰਤਰੀ ਬਠਿੰਡਾ ਦੇ ਗੜ੍ਹੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਦੀ ਸਾਰ ਲੈਣ ਲਈ ਨਹੀਂ ਪੁੱਜੇ | ਖਹਿਰਾ ਨੇ ਕਿਹਾ ਕਿ ਜਿਵੇਂ ਕਾਂਗਰਸ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਰਮੇ ਦੀ ਫ਼ਸਲ ਮਾਰੀ ਜਾਣ 'ਤੇ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਸੀ, ਉਸੇ ਤਰ੍ਹਾਂ ਪੰਜਾਬ ਸਰਕਾਰ ਗੜੇਮਾਰੀ ਤੋਂ ਪੀੜਤ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 5 ਹਜ਼ਾਰ ਪ੍ਰਤੀ ਪਰਿਵਾਰ ਮੁਆਵਜ਼ਾ ਦੇਵੇ | ਇਸ ਮੌਕੇ ਐਡਵੋਕੇਟ ਅਮਨਦੀਪ ਸ਼ਰਮਾ ਨੇ ਖਹਿਰਾ ਨੂੰ ਦੱਸਿਆ ਕਿ ਖੇਤੀਬਾੜੀ ਤੇ ਮਾਲ ਮਹਿਕਮੇ ਦੇ ਅਧਿਕਾਰੀ ਉਨ੍ਹਾਂ ਦੇ ਖੇਤਾਂ 'ਚ ਨੁਕਸਾਨ ਦੀ ਗਿਰਦਾਵਰੀ ਕਰਨ ਆ ਰਹੇ ਹਨ, ਪਰ ਕਿਸਾਨਾਂ ਨੂੰ ਇਹ ਨਹੀਂ ਦੱਸਿਆ ਜਾ ਰਿਹਾ ਕਿ ਉਨ੍ਹਾਂ ਦਾ ਕਿੰਨੇ ਫ਼ੀਸਦੀ ਨੁਕਸਾਨ ਹੋਇਆ, ਜਿਸ ਤੋਂ ਕਿਸਾਨਾਂ ਨੂੰ ਪੂਰੇ ਨੁਕਸਾਨ ਦਾ ਮੁਆਵਜ਼ਾ ਮਿਲਣ ਦੀ ਆਸ ਨਹੀਂ | ਇਸ ਮੌਕੇ ਬਠਿੰਡਾ ਦਿਹਾਤੀ ਦੇ ਸਾਬਕਾ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ, ਕਿਸਾਨ ਕਾਂਗਰਸ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲਪੱਤੀ, ਬੁਲਾਰਾ ਮਨਜੀਤ ਸਿੰਘ ਕੋਟਫੱਤਾ, ਸਾਬਕਾ ਸਰਪੰਚ ਹਰਦੀਪ ਸਿੰਘ ਝੁੰਬਾ, ਚਾਨਣ ਸਿੰਘ ਕੋਟਸ਼ਮੀਰ, ਮੇਜਰ ਸਿੰਘ ਭਾਗੂ, ਗੁਰਪਾਲ ਸਿੰਘ ਦਿਉਣ, ਅਵਤਾਰ ਸਿੰਘ ਦਿਉਣ, ਗੁਰਜੰਟ ਸਿੰਘ ਬੱਲੂਆਣਾ ਤੇ ਅਮਨਦੀਪ ਸਿੰਘ ਲਾਡੀ ਸਮੇਤ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਪਿਛਲੀ ਖ਼ਬਰ ਮੁਫ਼ਤ ਜਾਂਚ ਕੈਂਪ ਲੋੜਵੰਦ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦੇ ਹਨ-ਸੁਰੇਸ਼ ਕੁਮਾਰ ਕਾਂਸਲ <br/> ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।