28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੂਬੇ ਦੀ 'ਆਪ' ਸਰਕਾਰ ਹਰ ਮੁਹਾਜ਼ ਤੇ ਫ਼ੇਲ੍ਹ ਸਾਬਤ ਹੋਈ -ਜੀਤਮਹਿੰਦਰ ਸਿੰਘ ਸਿੱਧੂ <br/>

ਅਜੀਤ ਡੈਸਕ 13-04-2026
ਚਾਉਕੇ, 12 ਅਪ੍ਰੈਲ (ਪ.ਪ.)- ਹਲਕਾ ਮÏੜ ਵਿਚ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਅਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਬੀਤੇ ਦਿਨੀਂ ਬਲਾਕ ਰਾਮਪੁਰਾ ਅਧੀਨ ਪੈਂਦੇ ਪਿੰਡ ਕਰਾੜਵਾਲਾ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਦੇ ਦੁੱਖ-ਦਰਦ ਸੁਣੇ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਵੀ ਸਾਂਝੇ ਕੀਤੇ¢ ਇਸ ਮÏਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ¢ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਨਾਲ ਸਬੰਧਿਤ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ ਅਤੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ¢ ਉਨਾਂ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਦੀ ਆਪ ਸਰਕਾਰ ਹਰ ਮੁਹਾਜ਼ ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਅਤੇ 2027 ਚ ਪੰਜਾਬ ਦੇ ਲੋਕ ਆਪ ਸਰਕਾਰ ਨੂੰ ਚੱਲਦਾ ਕਰਨ ਲਈ ਕਾਹਲੇ ਵਿਖਾਈ ਦੇ ਰਹੇ ਹਨ¢ ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ਤੋਂ ਮਿਹਨਤ ਕਰਕੇ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ¢ ਉਨ੍ਹਾਂ ਪਿੰਡ ਵਾਸੀਆਂ ਵਲੋਂ ਮਿਲੇ ਪਿਆਰ ਅਤੇ ਸਨਮਾਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ¢ ਇਸ ਮÏਕੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਚ ਪਿੰਡ ਵਾਸੀ ਹਾਜ਼ਰ ਸਨ¢

ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 'ਵਿਦਿਆਰਥੀ ਗੁਰਮਤਿ ਸਮਾਗਮ' 'ਚ ਉੱਭਰਿਆ ਸਿੱਖੀ ਜਜ਼ਬਾ •ਸਿੰਘ ਸਾਹਿਬ ਤੇ ਸ਼੍ਰੋਮਣ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਤੋਂ ਵਾਪਸ ਆ ਰਹੀ ਬੱਸ ਉਸਾਰੀ ਅਧੀਨ ਰੋਡ ਕਾਰਨ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।