28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਮ ਅੱਖਾਂ ਨਾਲ ਮਰਹੂਮ ਖੁਸ਼ਬਾਜ ਸਿੰਘ ਜਟਾਣਾ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਵੱਡੀ ਗਿਣਤੀ 'ਚ ਲੋਕ

ਭੋਗ ਸਮਾਗਮ ਨੂੰ ਸੰਬੋਧਨ ਦੌਰਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਰਵਨੀਤ ਬਿੱਟੂ ਤੇ ਲੋਕਾਂ ਦਾ ਇਕੱਠ | <br/> 13-04-2026
ਤਲਵੰਡੀ ਸਾਬੋ, 12 ਅਪੈ੍ਰਲ (ਰਣਜੀਤ ਸਿੰਘ ਰਾਜੂ)-ਬੀਤੇ ਦਿਨੀਂ ਹਰਿਆਣਾ ਦੇ ਸੋਨੀਪਤ ਲਾਗੇ ਸੜਕੀ ਹਾਦਸੇ ਦਾ ਸ਼ਿਕਾਰ ਹੋ ਅਕਾਲ ਚਲਾਣਾ ਕਰ ਗਏ ਕਾਂਗਰਸ ਦੇ ਹਲਕਾ ਇੰਚਾਰਜ ਰਹਿ ਚੁੱਕੇ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਅੱਜ ਹਲਕੇ ਦੇ ਪਿੰਡ ਭਾਗੀਵਾਂਦਰ ਦੀ ਅਨਾਜ ਮੰਡੀ 'ਚ ਰੱਖੀ ਅੰਤਿਮ ਅਰਦਾਸ ਤੇ ਭੋਗ ਸਮਾਗਮ 'ਚ ਜਿੱਥੇ ਨਮ ਅੱਖਾਂ ਨਾਲ ਹਲਕੇ ਦੇ ਸੈਂਕੜੇ ਲੋਕਾਂ ਨੇ ਹਾਜ਼ਰੀ ਭਰੀ ਉੱਥੇ ਸੂਬੇ ਦੀਆਂ ਵੱਖ-ਵੱਖ ਸਿਆਸੀ ਧਿਰਾਂ ਦੇ ਨੁਮਾਇੰਦਿਆਂ ਨੇ ਮਰਹੂਮ ਜਟਾਣਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਆਪਣੇ ਸੰਬੋਧਨ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਨੇ ਜਟਾਣਾ ਨੂੰ ਦਲੇਰ ਆਗੂ ਦੱਸਦਿਆਂ ਉਸਦੇ ਚਲਾਣੇ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਤੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੇ ਪਰਿਵਾਰ ਦਾ ਪਾਰਟੀ ਦੁੱਖ ਦੀ ਇਸ ਘੜੀ 'ਚ ਸਾਥ ਦੇਵੇਗੀ | ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਟਾਣਾ ਨੂੰ ਸਮਾਜ ਦੀ ਸੇਵਾ ਪ੍ਰਤੀ ਇੱਕ ਜਾਗਰੂਕ ਨੌਜਵਾਨ ਆਗੂ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਮਾਜ ਨੂੰ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ | ਭੋਗ ਸਮਾਗਮ 'ਚ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ, ਰਾਣਾ ਗੁਰਜੀਤ ਸਿੰਘ, ਪ੍ਰਗਟ ਸਿੰਘ, ਮਾ. ਜਗਸੀਰ ਸਿੰਘ, ਲਾਡੀ ਸ਼ੇਰੋਵਾਲੀਆ, ਸੁਖ ਸਰਕਾਰੀਆ ਸਾਰੇ ਵਿਧਾਇਕ, ਸ਼ੀਸਪਾਲ ਕੇਹਰਵਾਲਾ ਵਿਧਾਇਕ ਕਾਂਲਾਵਾਲੀ, ਰਾਜਿੰਦਰ ਮੂਡ ਵਿਧਾਇਕ ਰਾਜਸਥਾਨ, ਗੁਰਪ੍ਰੀਤ ਸਿੰਘ ਕਾਂਗੜ, ਗੁਰਕੀਰਤ ਸਿੰਘ ਕੋਟਲੀ, ਬਲਵੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਮਲਕੀਤ ਸਿੰਘ ਦਾਖਾ, ਤਿ੍ਪਤ ਰਾਜਿੰਦਰ ਬਾਜਵਾ ਸਾਰੇ ਸਾਬਕਾ ਮੰਤਰੀ, ਜਗਮੀਤ ਸਿੰਘ ਬਰਾੜ ਤੇ ਮੁਹੰਮਦ ਸਦੀਕ ਦੋਵੇਂ ਸਾਬਕਾ ਸਾਂਸਦ, ਜੀਤਮਹਿੰਦਰ ਸਿੰਘ ਸਿੱਧੂ, ਪ੍ਰੀਤਮ ਸਿੰਘ ਕੋਟਭਾਈ, ਕੁਲਵੀਰ ਸਿੰਘ ਜ਼ੀਰਾ, ਅਜੀਤ ਇੰਦਰ ਸਿੰਘ ਮੋਫਰ, ਮੰਗਤ ਰਾਏ ਬਾਂਸਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਜਗਦੀਪ ਸਿੰਘ ਨਕੱਈ, ਦਲਵੀਰ ਸਿੰਘ ਗੋਲਡੀ, ਗੁਰਜੰਟ ਸਿੰਘ ਕੁੱਤੀਵਾਲ, ਜਗਦੇਵ ਸਿੰਘ ਕਮਾਲੂ, ਲਖਵੀਰ ਸਿੰਘ ਲੱਖਾ, ਰੁਪਿੰਦਰ ਕੌਰ ਰੂਬੀ, ਇੰਦਰਬੀਰ ਸਿੰਘ ਬੁਲਾਰੀਆ, ਦਵਿੰਦਰ ਸਿੰਘ ਘੁਬਾਇਆ, ਹਰਮੰਦਿਰ ਸਿੰਘ ਗਿੱਲ ਸਾਰੇ ਸਾਬਕਾ ਵਿਧਾਇਕ, ਗੁਰਸ਼ਰਨ ਰੰਧਾਵਾ ਪ੍ਰਧਾਨ ਮਹਿਲਾ ਕਾਂਗਰਸ, ਸੰਦੀਪ ਸੰਧੂ, ਹੈਪੀ ਖੇੜਾ, ਫਤਹਿ ਸਿੰਘ ਬਾਦਲ, ਬਿਕਰਮ ਸਿੰਘ ਮੋਫਰ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਰਾਜਨ ਗਰਗ, ਭਗਵੰਤਪਾਲ ਸਿੰਘ ਸੱਚਰ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਅਕਾਲੀ ਦਲ, ਹਰਵਿੰਦਰ ਲਾਡੀ, ਗੁਰਬਾਜ਼ ਸਿੰਘ ਸਿੱਧੂ, ਰਾਮ ਸਿੰਘ ਸਰਦੂਲਗੜ੍ਹ, ਭੁਪਿੰਦਰ ਸਿੰਘ ਗੋਰਾ, ਅਵਤਾਰ ਸਿੰਘ ਗੋਨਿਆਣਾ, ਲਖਵਿੰਦਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਨੰਬਰਦਾਰ ਖੁਸ਼ਵੰਤ ਸਿੰਘ ਜੀਦਾ ਆਦਿ ਸ਼ਖ਼ਸੀਅਤਾਂ ਮੌਜੂਦ ਸਨ, ਜਦੋਂਕਿ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਸ਼ੋਕ ਸੰਦੇਸ਼ ਭੇਜੇ | ਸਟੇਜ ਦੀ ਕਾਰਵਾਈ ਅਵਤਾਰ ਮੈਨੂੰਆਣਾ ਨੇ ਨਿਭਾਈ, ਜਦੋਂਕਿ ਰਣਜੀਤ ਸੰਧੂ ਨੇ ਸਭਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਅਖੰਡ ਪਾਠ ਸਾਹ... ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 'ਵਿਦਿਆਰਥੀ ਗੁਰਮਤਿ ਸਮਾਗਮ' 'ਚ ਉੱਭਰਿਆ ਸਿੱਖੀ ਜਜ਼ਬਾ •ਸਿੰਘ ਸਾਹਿਬ ਤੇ ਸ਼੍ਰੋਮਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।