25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ • ਕਈ ਪਰਿਵਾਰ ਕਾਂਗਰਸ ਅਤੇ ਅਕਾਲੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 13-04-2026
ਰਾਮਾਂ ਮੰਡੀ, 12 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਤਲਵੰਡੀ ਸਾਬੋ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਚੀਫ਼ ਬਿਪ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦੇ ਹੋਏ ਅੱਜ ਪਿੰਡ ਗੁਰਥੜੀ ਦਾ ਦÏਰਾ ਕੀਤਾ¢ ਉਨ੍ਹਾਂ ਨੇ ਪਿਛਲੇ ਚਾਰ ਸਾਲਾਂ ਦÏਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ¢ ਕਈ ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਗਿਆ | ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕÏਰ ਚੀਫ਼ ਵਿਪ ਨੇ ਸ਼ਾਮਿਲ ਹੋਣ 'ਤੇ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਲੋਂ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ¢ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕੰਮ ਦੀਆਂ ਪ੍ਰਾਪਤੀਆਂ ਦੱਸੀਆਂ¢ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਹੈ, ਜਿਸ ਨਾਲ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਲਾਭ ਹੋਇਆ ਹੈ ਅਤੇ ਇਸ ਦੇ ਨਤੀਜੇ ਵਜੋਂ ਮਹੱਤਵਪੂਰਨ ਵਿੱਤੀ ਬੱਚਤ ਹੋਈ ਹੈ¢ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿਚ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ¢ ਸਿਹਤ ਯੋਜਨਾ ਤਹਿਤ, 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ¢ ਭਵਿੱਖ ਵਿਚ, ਔਰਤਾਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ¢ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸਿੱਖਿਆ ਅਤੇ ਸ਼ਹਿਰੀ ਜੀਵਨ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਕਦਮ ਚੁੱਕੇ¢ ਇਸ ਮÏਕੇ ਕੇਵਲ ਸਿੰਘ ਪੀ.ਏ., ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ, ਗੋਰਾ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੱਕਾ ਕਲਾਂ, ਕਾਲਾ ਸਿੰਘ ਸਰਪੰਚ ਗੁਰਥੜੀ, ਸਾਬਕਾ ਸਰਪੰਚ ਧਰਮਪਾਲ, ਬਿੰਦਰ ਸਿੰਘ, ਮਨਜਿੰਦਰ ਸਿੰਘ, ਸਿਕੰਦਰ ਸਿੰਘ ਮਿੱਠੂ ਸਿੰਘ, ਮਲਕੀਤ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਗੁਰਮੇਲ ਸਿੰਘ ਬੱਗੜ ਸਿੰਘ, ਗੁਰਮੇਲ ਸਿੰਘ, ਖ਼ਾਲਸਾ ਧੀਰਾ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਪਾਲ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਮੰਜੂ ਕÏਰ ਮੈਂਬਰ, ਬਲਵਿੰਦਰ ਸਿੰਘ ਮੈਂਬਰ, ਮਹਿੰਗਾ ਸਿੰਘ ਵਾਇਸ ਚੇਅਰਮੈਨ ਬਲਾਕ ਤਲਵੰਡੀ ਸਾਬੋ, ਹਰਜੀਤ ਸਿੰਘ ਪ੍ਰਧਾਨ ਨਗਰ ਕੌਂਸਲ ਤਲਵੰਡੀ ਸਾਬੋ, ਗੁਰਤੇਜ ਸਿੰਘ ਜੋਗੇਵਾਲਾ ਤੋਂ ਇਲਾਵਾ ਪਿੰਡ ਵਾਸੀ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ¢
ਪਿਛਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਆਪ ਕਿਸਾਨ ਵਿੰਗ ਵਲੋਂ ਅਹੁਦੇਦਾਰਾਂ ਦੀ ਰੂਪ ਰੇਖਾ ਤਿਆਰ <br/> ਅਗਲੀ ਖ਼ਬਰ ਮਾਲਵਾ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਵਲੋਂ ਇਕ ਰੋਜ਼ਾ ਵਿੱਦਿਅਕ ਟੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।