25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਆਪ ਕਿਸਾਨ ਵਿੰਗ ਵਲੋਂ ਅਹੁਦੇਦਾਰਾਂ ਦੀ ਰੂਪ ਰੇਖਾ ਤਿਆਰ <br/>

ਅਜੀਤ ਡੈਸਕ 13-04-2026
ਕੋਟਫੱਤਾ, 12 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵਲੋਂ ਕਣਕ ਦੀ ਖਰੀਦ ਦੇ ਮੌਸਮ ਦੌਰਾਨ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਲਈ ਸੂਬਾ ਪੱਧਰ ਤੋਂ ਲੈ ਕੇ ਬਲਾਕ ਪੱਧਰ ਤੱਕ ਦੇ ਅਹੱੁਦੇਦਾਰਾਂ ਦੀ ਵਿਸ਼ੇਸ਼ ਰੂਪ ਰੇਖਾ ਤਿਆਰ ਕੀਤੀ ਗਈ | ਇਸ ਕਦਮ ਦਾ ਮਕਸਦ ਮੰਡੀਆਂ ਵਿਚ ਪ੍ਰਬੰਧਾਂ ਨੂੰ ਸੁਚੱਜਾ ਬਣਾਉਣਾ ਅਤੇ ਕਿਸਾਨਾਂ ਨੂੰ ਬਿਨ੍ਹਾਂ ਰੁਕਾਵਟ ਆਪਣੀ ਫ਼ਸਲ ਵੇਚਣ ਵਿਚ ਸਹਾਇਤਾ ਦੇਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਕਿਸਾਨ-ਵਿੰਗ ਦੇ ਸੂਬਾ ਸਕੱਤਰ ਪਰਮਜੀਤ ਸਿੰਘ ਕੋਟਫੱਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਬਠਿੰਡਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੀਆਂ ਮੁੱਖ ਅਨਾਜ ਮੰਡੀਆਂ ਵਿਚ ਡਿਊਟੀ ਸੌਂਪੀ ਗਈ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਮੌਜੂਦ ਰਹਿਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ ਜਾਵੇਗਾ | ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲੇ | ਕਿਸਾਨਾਂ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਉਹ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਆਪਣੀ ਕਣਕ ਮੰਡੀਆਂ ਵਿਚ ਵੇਚ ਸਕਣ |

ਪਿਛਲੀ ਖ਼ਬਰ ਨਗਰ ਮਹਿਰਾਜ ਖ਼ੁਰਦ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ, 52 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ • ਕਈ ਪਰਿਵਾਰ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।