25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਗਰ ਮਹਿਰਾਜ ਖ਼ੁਰਦ ਵਿਚ ਅਕਾਲੀ ਦਲ ਨੂੰ ਵੱਡਾ ਝਟਕਾ, 52 ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਅਜੀਤ ਡੈਸਕ 13-04-2026
ਮਹਿਰਾਜ, 12 ਅਪ੍ਰੈਲ (ਸੁਖਪਾਲ ਮਹਿਰਾਜ)- ਹਲਕਾ ਰਾਮਪੁਰਾ ਫੂਲ ਦੇ ਨਗਰ ਮਹਿਰਾਜ ਖ਼ੁਰਦ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਇੱਥੋਂ ਦੇ 52 ਪਰਿਵਾਰ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਿਲ ਹੋ ਗਏ | ਇਨ੍ਹਾਂ ਪਰਿਵਾਰਾਂ ਨੇ ਆਪ ਦੀ ਸਾਫ਼ ਨੀਅਤ, ਪਾਰਦਰਸ਼ੀ ਨੀਤੀਆਂ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਾਲੀ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਤੇ ਭਰੋਸਾ ਜਤਾਇਆ | ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਸੂਬਾ ਪੱਧਰ 'ਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਵੱਡੇ ਤੇ ਇਤਿਹਾਸਕ ਫ਼ੈਸਲੇ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਏ ਗਏ ਫ਼ੈਸਲਿਆਂ ਨਾਲ ਜ਼ਮੀਨ ਨਾਲ ਜੁੜੇ ਵਰਗ ਨੂੰ ਸਿੱਧਾ ਲਾਭ ਮਿਲ ਰਿਹਾ ਹੈ | ਵਿਧਾਇਕ ਸਿੱਧੂ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਪਹੁੰਚ ਵਧਾਉਣ ਲਈ ਆਰਜ਼ੀ ਮੋਗਿਆਂ ਦੀ ਪਾਲਿਸੀ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ | ਪਹਿਲਾਂ ਆਰਜ਼ੀ ਮੋਗਾ ਲਗਾਉਣ ਲਈ 80 ਏਕੜ ਰਜਵਾੜਿਆਂ ਅਤੇ 300 ਏਕੜ ਨਹਿਰੀ ਖੇਤਰ ਦੀ ਸ਼ਰਤ ਕਾਰਨ ਛੋਟੇ ਤੇ ਦਰਮਿਆਨੇ ਕਿਸਾਨ ਵਾਂਝੇ ਰਹਿੰਦੇ ਸਨ, ਪਰ ਹੁਣ ਇਹ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ, ਜਿਸ ਨਾਲ ਹਰ ਕਿਸਾਨ ਆਪਣੇ ਖੇਤ ਤੱਕ ਨਹਿਰੀ ਪਾਣੀ ਲੈ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ, ਖਰਚੇ ਵਿਚ ਕਮੀ ਆਵੇਗੀ ਅਤੇ ਭੂਗਰਭ ਜਲ ਦੀ ਸੰਭਾਲ ਨੂੰ ਵੱਡਾ ਫ਼ਾਇਦਾ ਹੋਵੇਗਾ | ਇਸ ਤੋਂ ਇਲਾਵਾ ਖੇਤਾਂ ਵਿਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨ ਦੋਜ ਕਰਨ ਦੀ ਪਾਲਿਸੀ ਵੀ ਲਾਗੂ ਕੀਤੀ ਜਾ ਰਹੀ ਹੈ | ਅਖੀਰ ਵਿਚ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ-ਹਿਤੈਸ਼ੀ ਨੀਤੀਆਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜਨਗੇ | ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਅਲਟਰਾ ਟੈੱਕ ਸੀਮੈਂਟ ਲਿਮਟਿਡ ਵਿਚਕਾਰ ਦੁਵੱਲਾ ਸਮਝੌੌਤਾ ਸਹੀਬੱਧ ਅਗਲੀ ਖ਼ਬਰ ਮੰਡੀਆਂ ਵਿਚ ਕਿਸਾਨਾਂ ਦੀ ਸੁਵਿਧਾ ਲਈ ਆਪ ਕਿਸਾਨ ਵਿੰਗ ਵਲੋਂ ਅਹੁਦੇਦਾਰਾਂ ਦੀ ਰੂਪ ਰੇਖਾ ਤਿਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।