08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਅਣਪਛਾਤੇ ਨੌਜਵਾਨ ਨੇ ਦਰੱਖਤ ਨਾਲ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 01-05-2026
ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਡੱਬਵਾਲੀ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਦੇ ਪਿੱਛੇ ਝਾੜੀਆਂ ਵਿਚ ਇਕ ਦਰੱਖਤ ਨਾਲ ਲਟਕ ਕੇ ਨੌਜਵਾਨ ਨੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਸੰਦੀਪ ਗਿੱਲ ਵੇਰਕਾ ਮਿਲਕ ਪਲਾਂਟ ਦੇ ਪਿੱਛੇ ਹਾਦਸੇ ਵਾਲੀ ਥਾਂ 'ਤੇ ਪਹੁੰਚੀ, ਜਿੱਥੇ ਇਕ ਨੌਜਵਾਨ ਦਰੱਖਤ ਨਾਲ ਲਟਕ ਰਿਹਾ ਸੀ¢ ਵਰਧਮਾਨ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ¢ ਪੁਲਿਸ ਨੇ ਸਹਾਰਾ ਟੀਮ ਦੀ ਮੱਦਦ ਨਾਲ ਮਿ੍ਤਕ ਦੀ ਲਾਸ਼ ਨੂੰ ਦਰੱਖਤ ਤੋਂ ਹੇਠਾਂ ਉਤਾਰਿਆ¢ ਪੁਲਿਸ ਨੂੰ ਜਾਂਚ ਪੜ੍ਹਤਾਲ ਦੌਰਾਨ ਮਿ੍ਤਕ ਦੇ ਕੋਲ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜਿਸ ਨਾਲ ਮਿ੍ਤਕ ਦੀ ਪਹਿਚਾਣ ਕਰਨ ਵਿਚ ਮਦਦ ਮਿਲ ਸਕੇ¢ਸਹਾਰਾ ਟੀਮ ਵਲੋਂ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਪਹੁੰਚਾਇਆ ਗਿਆ¢ ਬਾਕੀ ਨੌਜਵਾਨ ਦੀ ਪਹਿਚਾਣ ਲਈ ਸਹਾਰਾ ਸੰਸਥਾ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |
ਨਸ਼ੀਲੇ ਕੈਪਸੂਲਾਂ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ
ਗੋਨਿਆਣਾ, 30 ਅਪ੍ਰੈਲ (ਲਛਮਣ ਦਾਸ ਗਰਗ)- ਸੂਬੇ ਵਿਚ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਮੁਹਿੰਮ ਤਹਿਤ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਨਸ਼ੇ ਦੇ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਹੌਲਦਾਰ ਪਰਮਵੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਨਿਆਣਾ ਮੰਡੀ ਵਿਚ ਇਕ ਨਸ਼ਾ ਤਸਕਰ ਨਸ਼ੇ ਦੀ ਭਾਲ ਲਈ ਘੁੰਮ ਰਿਹਾ ਹੈ | ਜਿਸ ਤਹਿਤ ਪੁਲਿਸ ਨੇ ਉਕਤ ਖੇਤਰ ਵਿਚ ਟਰੈਪ ਲਗਾ ਕੇ ਉੱਥੋ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 120 ਕੈਪਸੂਲ ਨਸ਼ੀਲੇ (ਪਰੀਗਾਬਾਲੀਨ) ਦੇ ਬਰਾਮਦ ਕੀਤੇ | ਪੁਲਿਸ ਨੇ ਉਕਤ ਨਸ਼ਾ ਤਸਕਰ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਰਾਮ ਚੰਦ ਵਾਸੀ ਗੋਨਿਆਣਾ ਮੰਡੀ ਵਜੋਂ ਕੀਤੀ ਹੈ | ਪੁਲਿਸ ਨੇ ਸੁਨੀਲ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਾਰ 'ਚੋਂ ਲਾਇਸੰਸੀ ਪਿਸਤੌਲ, ਡਾਲਰ, ਪੌਂਡ, ਸੋਨੇ ਵਾਲਾ ਬੈਗ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀ ਨਾਮਜ਼ਦ ਅਗਲੀ ਖ਼ਬਰ ਬੇਅਦਬੀ ਮਾਮਲਿਆਂ 'ਤੇ ਚੁੱਕੇ ਜਾਣ ਠੋਸ ਕਦਮ - Dr. Daljit Singh Cheema

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।