ਬਠਿੰਡਾ, 30 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ¢ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਐਸਡੀਐਮ ਦਫ਼ਤਰ ਅੱਗੇ ਧਰਨਾ ਦਿੱਤਾ ਅਤੇ 'ਆਪ' ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ ਧਰਨੇ ਨੂੰ ਸੰਬੋਧਨ ਕਰਦੇ ਹੋਏ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ ਗਿਆ ਸੀ¢ ਸੂਬੇ ਵਿਚ ਕਈ ਨਵੇਂ ਬਿਜਲੀ ਪ੍ਰੋਜੈਕਟ ਲਗਾਏ ਗਏ ਸਨ, ਜਿਸ ਕਾਰਨ ਬਿਜਲੀ ਦੀ ਕੋਈ ਘਾਟ ਨਹੀਂ ਸੀ¢ ਪਰ ਬਾਅਦ ਦੀਆਂ ਸਰਕਾਰਾਂ ਨੇ ਬਿਜਲੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅੱਜ ਹਾਲਾਤ ਵਿਗੜ ਚੁੱਕੇ ਹਨ¢ ਉਨ੍ਹਾਂ ਕਿਹਾ ਕਿ ਇਸ ਵੇਲੇ ਬਠਿੰਡਾ ਜ਼ਿਲ੍ਹੇ ਵਿਚ ਹੀ 12-12 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ, ਪਿੰਡਾਂ ਵਿਚ ਹਾਲਾਤ ਹੋਰ ਵੀ ਮਾੜੇ ਹਨ, ਲੋਕੀਂ ਬਿਜਲੀ ਗਰਿੱਡਾਂ ਅਤੇ ਸੜਕਾਂ ਨੂੰ ਜਾਮ ਕਰਨ ਲਈ ਮਜਬੂਰ ਹੋ ਰਹੇ ਹਨ¢ ਢਿੱਲੋਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੀ ਬਦਇੰਤਜ਼ਾਮੀ ਅਤੇ ਲਾਪਰਵਾਹੀ ਕਾਰਨ ਹੀ ਇਹ ਸੰਕਟ ਪੈਦਾ ਹੋਇਆ ਹੈ¢ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਢੁਕਵੇਂ ਕਦਮ ਚੁੱਕ ਕੇ ਬਿਜਲੀ ਸਪਲਾਈ ਸੁਚਾਰੂ ਨਾ ਕੀਤੀ ਤਾਂ ਸ਼੍ਰੋਅਦ ਵਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ¢ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਧਰਨੇ ਵਿਚ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਗੁਰਸੇਵਕ ਸਿੰਘ ਮਾਨ ਸ਼ਹਿਰੀ ਪ੍ਰਧਾਨ, ਚਮਕੌਰ ਸਿੰਘ ਮਾਨ,ਰਾਜਬਿੰਦਰ ਸਿੰਘ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਕੁਲਦੀਪ ਨੰਬਰਦਾਰ, ਮੋਹਨਜੀਤ ਸਿੰਘ ਪੁਰੀ, ਸੁਖਦੇਵ ਸਿੰਘ ਬਰਾੜ, ਹਰਵਿੰਦਰ ਗੰਜੂ, ਬਲਵਿੰਦਰ ਕੌਰ, ਜੋਗਿੰਦਰ ਕੌਰ, ਜਗਦੀਪ ਸਿੰਘ ਗਹਿਰੀ, ਰੌਸ਼ਨ ਗਿਆਨਾ, ਐਮ.ਸੀ. ਮੱਖਣ ਸਿੰਘ, ਜੰਗੀਰ ਸਿੰਘ, ਨਛੱਤਰ ਸਿੰਘ, ਰਾਜਦੀਪ ਸਿੰਘ ਸੋਈ, ਮਨਿੰਦਰ ਸਿੰਘ ਸੋਢੀ, ਹਸਰਤ ਮਿੱਡੂਖੇੜਾ, ਭੁਪਿੰਦਰ ਭੂਪਾ, ਹਰਪ੍ਰੀਤ ਰਾਜੂ ਤੱਗੜ, ਦਰਸ਼ਨ ਰੋਮਾਣਾ, ਭੁਪਿੰਦਰ ਸਿੰਘ ਚਾਹਲ, ਐਡਵੋਕੇਟ ਵਿਕਰਮ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਸੰਧੂ, ਕਰਨ ਰਾਹੀ, ਰਣਇੰਦਰ ਮਾਨ, ਦਵਿੰਦਰ ਢਿੱਲੋਂ, ਗੁਰਦਿੱਤ ਨੈਹਲ, ਗੁਰਲਾਲ, ਸੁਮਿਤ ਕੁਮਾਰ ਬਿੰਟਾ, ਜਗਜੀਤ ਸਿੰਘ ਭੁੱਲਰ, ਰਾਜਿੰਦਰ ਸਿੰਘ ਰਾਜੂ ਮਾਨ, ਨੈਬ ਸਿੰਘ ਬਰਾੜ, ਇਕਬਾਲ ਸਿੰਘ ਮਿਠੜੀ, ਬਲਵਿੰਦਰ ਸਿੰਘ ਬੱਲੀ, ਪਰਮਪਾਲ ਸਿੰਘ ਸਿੱਧੂ, ਕਰਮਜੋਗ ਸਿੰਘ ਮਾਨ, ਹਰਤਾਰ ਸਿੰਘ, ਪਿ੍ਤਪਾਲ ਸਿੰਘ, ਰਵਿੰਦਰ ਸਿੰਘ ਚੀਮਾ, ਸੁਨੀਲ ਫ਼ੌਜੀ, ਨਰਿੰਦਰ ਪਾਲ ਸਿੰਘ ਲਾਡੀ, ਹਰਮਨ ਪਾਲ ਸਿੰਘ ਰਿੰਕਾ, ਭੋਲਾ ਸਿੰਘ ਸਮੇਤ ਹੋਰ ਵਰਕਰ ਵੀ ਮੌਜੂਦ ਸਨ¢
ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਪ੍ਰਦਰਸ਼ਨ
ਅਜੀਤ ਡੈਸਕ
01-05-2026