08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਦਿਆਰਥੀਆਂ ਨੂੰ ਇੰਡਸਟਰੀਅਲ ਟੂਰ ਕਰਵਾਇਆ <br/>

ਅਜੀਤ ਡੈਸਕ 01-05-2026
ਭੁੱਚੋ ਮੰਡੀ, 30 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੇ ਅਧੀਨ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭੁੱਚੋ ਮੰਡੀ (ਬਠਿੰਡਾ) ਵਲੋਂ ਵਿਦਿਆਰਥੀਆਂ ਲਈ ਇਕ ਇੰਡਸਟਰੀਅਲ ਵਿਜ਼ਿਟ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਦਵਿੰਦਰ ਪਾਲ ਬਾਵਾ, ਬੀ.ਆਈ.ਐੱਸ. ਅਧਿਕਾਰੀ ਅਮਿਤ ਕੁਮਾਰ, ਬੀ.ਆਈ.ਐੱਸ. ਮੇਂਟਰ ਗੁਰਪ੍ਰੀਤ ਕੌਰ ਅਤੇ ਸਾਇੰਸ ਅਧਿਆਪਕਾ ਮੀਨਾਕਸ਼ੀ ਧਵਨ ਅਤੇ ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਹਾਂਸ਼ਕਤੀ ਐਨਰਜੀ ਲਿਮਿਟਡ, ਡੱਬਵਾਲੀ ਰੋਡ, ਬਠਿੰਡਾ ਵਿਖੇ ਵਿਜ਼ਿਟ ਕਰਵਾਈ ਗਈ | ਵਿਜ਼ਿਟ ਦੌਰਾਨ ਫੈਕਟਰੀ ਦੇ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨੂੰ ਟਰਾਂਸਫ਼ਾਰਮਰ ਅਤੇ ਸਮਾਰਟ ਬਿਜਲੀ ਮੀਟਰ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਨਾਲ ਵਿਦਿਆਰਥੀਆਂ ਨੂੰ ਪ੍ਰਯੋਗਾਤਮਕ ਗਿਆਨ ਪ੍ਰਾਪਤ ਹੋਇਆ | ਇਸ ਤੋਂ ਇਲਾਵਾ, ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ ਅਤੇ ਲੰਚ ਦਾ ਵੀ ਪ੍ਰਬੰਧ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਬੁਲਾਇਆ- ਸਮਾਓ <br/> ਅਗਲੀ ਖ਼ਬਰ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕੀਰਤਨ ਤੇ ਅਰਦਾਸ ਸਮਾਗਮ ਕਰਵਾਇਆ ਗਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।