08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੰਗੀਤਕ ਬੈਂਡ ਹਾਰਮੋਨਿਕਸ ਦੀ ਸ਼ਾਨਦਾਰ ਸ਼ੁਰੂਆਤ <br/>

ਅਜੀਤ ਡੈਸਕ 01-05-2026
ਤਲਵੰਡੀ ਸਾਬੋ, 30 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਨੇ ਇਕ ਸ਼ਾਨਦਾਰ ਸਮਾਗਮ ਦÏਰਾਨ ਹਾਰਮੋਨਿਕ ਬੈਂਡ ਦੀ ਸ਼ੁਰੂਆਤ ਕਰਕੇ ਨਵਾਂ ਮੀਲ ਸਥਾਪਿਤ ਕੀਤਾ ਹੈ¢ ਇਹ ਬੈਂਡ ਯੁਵਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਡਾ. ਕੰਵਲਜੀਤ ਕੌਰ ਵਲੋਂ ਐਂਪਲੀਫਾਈ-26 ਦੇ ਤਹਿਤ ਸ਼ਾਨਦਾਰ ਤਰੀਕੇ ਤੇ ਚਾਵਾਂ ਮੁਲਾਰ੍ਹਾਂ ਨਾਲ ਕੀਤਾ ਗਿਆ¢ ਇਸ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਨਾਮਵਰ ਭੰਗੜਾ ਕੋਚ ਅਮਰਿੰਦਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਡਾ. ਜੀ.ਐੱਸ, ਚਹਿਲ ਅਤੇ ਜੁਝਾਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ¢ ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਸੂਖਮ ਕਲਾਵਾਂ ਨਾਲ ਜੋੜਨ ਲਈ 'ਵਰਸਿਟੀ ਵਲੋਂ ਕਈ ਉਪਰਾਲੇ ਕੀਤੇ ਜਾਂਦੇ ਹਨ, ਜਿਨ੍ਹਾਂ ਵਿਚੋਂ ਇਹ ਬੈਂਡ ਦੀ ਸ਼ੁਰੂਆਤ ਪ੍ਰਮੁੱਖ ਹੈ¢ ਵਾਈਸ-ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਖਮ ਕਲਾਵਾਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਨੂੰ ਨਿਖਾਰਦੀਆਂ ਹਨ ਤੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਯੋਗਦਾਨ ਪਾਉਂਦੀਆਂ ਹਨ¢ ਮੁੱਖ ਮਹਿਮਾਨ ਅਮਰਿੰਦਰ ਸੰਧੂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ¢ ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕÏਰ ਨੇ ਦੱਸਿਆ ਕਿ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨਾਂ ਵਲੋਂ ਪੰਜਾਬੀ ਲੋਕ-ਨਾਚ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ ਤੇ ਵਿਦਿਆਰਥੀਆਂ ਵਲੋਂ ਪੇਸ਼ ਕੀਤਾ ਗਿਆ ਭੰਗੜਾ ਵੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ¢ ਸਮਾਰੋਹ ਵਿਚ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ¢ ਸਮਾਪਤੀ ਦÏਰਾਨ ਪ੍ਰਬੰਧਕਾਂ ਵਲੋਂ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ¢

ਪਿਛਲੀ ਖ਼ਬਰ ਹਲਕਾ ਬਠਿੰਡਾ ਦਿਹਾਤੀ ਦੀ ਅਕਾਲੀ ਲੀਡਰਸ਼ਿਪ ਵਲੋਂ ਬਿਜਲੀ ਕੱਟਾਂ ਦੇ ਵਿਰੋਧ ਵਿਚ ਕੋਟਸ਼ਮੀਰ ਦਫ਼ਤਰ 'ਚ ਰੋਸ ਰੈਲੀ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਦੀ ਪਹਿਲ ਨਾਲ ਮੈਗਾ ਹੈਲਥ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।